20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵੱਖ-ਵੱਖ ਮਾਮਲਿਆਂ ’ਚ 5 ਦੋਸ਼ੀ ਗ੍ਰਿਫ਼ਤਾਰ

ਗੁਰਦਾਸਪੁਰ, 19 ਅਕਤੂਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਦੀ ਪੁਲਿਸ ਵਲੋਂ ਜਤਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਦੋਂ ਕਿ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਰਜੇਸ਼ ਕੁਮਾਰ ਨੂੰ ਕਾਬੂ ਕਰਕੇ ਉਸ ਪਾਸੋਂ 9 ਗਰਾਮ ਹੈਰੋਇਨ ਬਰਾਮਦ ਹੋਈ।

ਅਜੀਤ ਡੈਸਕ 20-10-2026
ਗੁਰਦਾਸਪੁਰ, 19 ਅਕਤੂਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਦੀ ਪੁਲਿਸ ਵਲੋਂ ਜਤਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਦੋਂ ਕਿ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਰਜੇਸ਼ ਕੁਮਾਰ ਨੂੰ ਕਾਬੂ ਕਰਕੇ ਉਸ ਪਾਸੋਂ 9 ਗਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਤਿੱਬੜ ਦੀ ਪੁਲਿਸ ਵਲੋਂ ਪਲਵਿੰਦਰ ਸਿੰਘ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਪਾਸੋਂ 10 ਗਰਾਮ ਹੈਰੋਇਨ, 1000 ਰੁਪਏ ਡਰੱਗ ਮਨੀ ਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ। ਇਸ ਤੋਂ ਇਲਾਵਾ ਥਾਣਾ ਸਿਟੀ ਦੀ ਪੁਲਿਸ ਵਲੋਂ ਅਨਿਲ ਉਰਫ ਸੂਰਜ ਤੇ ਸ਼ੁਭਮ ਉਰਫ ਕਰਨ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ’ਤੇ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਸਬੰਧਿਤ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ। ਇਸ ਮੌਕੇ ਐਸ.ਐਸ.ਪੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੈਰ ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਦੇਣ ਤਾਂ ਜੋ ਇਨ੍ਹਾਂ ਖ਼ਿਲਾਫ ਠੋਸ ਕਾਰਵਾਈ ਕੀਤਾ ਜਾ ਸਕੇ।
ਪਿਛਲੀ ਖ਼ਬਰ ਡੀ.ਏ.ਪੀ. ਦੀ ਕਿੱਲਤ ਦੂਰ ਕਰੇ ਸਰਕਾਰ ਤੇ ਬਦਲਾਅ ਦੇ ਨਾਂਅ ’ਤੇ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਨਾ ਪਾਇਆ ਜਾਵੇ-ਭੋਜਰਾਜ ਅਗਲੀ ਖ਼ਬਰ ਕਿਸਾਨਾਂ ਤੇ ਆੜ੍ਹਤੀਆਂ ਨੂੰ ਲੁੱਟ ਦਾ ਸ਼ਿਕਾਰ ਬਣਾ ਰਹੇ ਸ਼ੈਲਰ ਮਾਲਕ, ਕਿਸਾਨ ਜਥੇਬੰਦੀ ਨੇ ਲਗਾਇਆ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।