20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

24 ਮਈ ਦੀ ਸਹਿਮਤੀ ਲਾਗੂ ਕਰਵਾਉਣ ਲਈ 23 ਅਕਤੂਬਰ ਤੋਂ ਖੰਨਾ ਵਿਖੇ ਪੱਕਾ ਧਰਨਾ ਦੇਣ ਦਾ ਐਲਾਨ

ਪਠਾਨਕੋਟ, 19 ਅਕਤੂਬਰ (ਸੰਧੂ/ਵਿਨੋਦ)-ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ (ਪੀ. ਐਸ.

ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਆਗੂ । ਤਸਵੀਰ: ਵਿਨੋਦ 20-10-2026
ਪਠਾਨਕੋਟ, 19 ਅਕਤੂਬਰ (ਸੰਧੂ/ਵਿਨੋਦ)-ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ (ਪੀ.ਐਸ.ਪੀ.ਸੀ.ਐਲ.) ਦੀ ਗੁਰਦਾਸਪੁਰ ਸਰਕਲ ਦੀ ਮੀਟਿੰਗ ਹੋਈ । ਜਿਸ ’ਚ ਗੁਰਦਾਸਪੁਰ, ਬਟਾਲਾ, ਕਾਦੀਆਂ, ਧਾਰੀਵਾਲ ਤੇ ਪਠਾਨਕੋਟ ਸਮੇਤ ਵੱਖ-ਵੱਖ ਡਵੀਜ਼ਨਾਂ ਦੇ ਐਨ.ਸੀ.ਸੀ. ਤੇ ਸੀ.ਆਰ.ਸੀ. ਕਾਡਰ ਦੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ । ਮੀਟਿੰਗ ਦੌਰਾਨ 24 ਮਈ 2026 ਨੂੰ ਬਿਜਲੀ ਮੰਤਰੀ ਨਾਲ ਹੋਈ ਸਹਿਮਤੀ ਲਾਗੂ ਕਰਵਾਉਣ ਅਤੇ ਮੁਲਾਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ’ਚ ਸਿੱਧੇ ਕੰਟਰੈਕਟ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ । ਨਵ-ਨਿਯੁਕਤ ਸਰਕਲ ਪ੍ਰਧਾਨ ਸੁਰਜੀਤ ਨੇ ਕਿਹਾ ਕਿ ਸਮੂਹ ਮੁਲਾਜ਼ਮ ਆਪਣੇ ਹੱਕਾਂ ਦੀ ਲੜਾਈ ਲਈ ਇਕਜੁੱਟ ਹਨ ਤੇ ਜਥੇਬੰਦੀ ਦੇ ਹਰ ਸੰਘਰਸ਼ੀ ਪ੍ਰੋਗਰਾਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਗੇ । ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਜੇਕਰ 21 ਅਕਤੂਬਰ ਨੂੰ ਵਿੱਤ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿਚ ਮੰਗਾਂ ਦਾ ਠੋਸ ਹੱਲ ਨਾ ਨਿਕਲਿਆ ਤਾਂ 23 ਅਕਤੂਬਰ ਤੋਂ ਖੰਨਾ ਵਿਖੇ ਬਿਜਲੀ ਮੰਤਰੀ ਦੀ ਕੋਠੀ ਦੇ ਬਾਹਰ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ । ਜਥੇਬੰਦੀ ਨੇ ਪੰਜਾਬ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ. ਪ੍ਰਬੰਧਨ ਤੋਂ 24 ਮਈ ਦੀ ਸਹਿਮਤੀ ਤੁਰੰਤ ਲਾਗੂ ਕਰਨ ਅਤੇ ਸਬੰਧਿਤ ਮੁਲਾਜ਼ਮਾਂ ਨੂੰ ਸਿੱਧੇ ਕੰਟਰੈਕਟ ਅਧੀਨ ਲਿਆਉਣ ਦੀ ਮੰਗ ਕੀਤੀ । ਇਸ ਮੌਕੇ ਖ਼ਜ਼ਾਨਚੀ ਤਰਨਦੀਪ ਸਿੰਘ ਵਿਰਦੀ, ਅਮਿਤ ਕੁਮਾਰ, ਪੁਨੀਤ, ਗੁਰਪ੍ਰੀਤ ਸਿੰਘ, ਸੋਹਨ ਲਾਲ, ਚੰਦਨ ਸਿੰਘ, ਜੁਗਰਾਜ ਸਿੰਘ ਅਤੇ ਮੈਡਮ ਭਗਵੰਤ ਕੌਰ ਸਮੇਤ ਹੋਰ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਏਂਜਲਸ ਪਬਲਿਕ ਸਕੂਲ ਮਾਮੂਨ ਵਿਖੇ ਸ਼ਰਧਾ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ ਅਗਲੀ ਖ਼ਬਰ ਨਾਭਾ ਕੁੱਟਮਾਰ ਮਾਮਲੇ ’ਚ ਵਿਧਾਇਕ ਦੇਵਮਾਨ ’ਤੇ ਹੋਵੇ ਪਰਚਾ-ਅਸ਼ਵਨੀ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।