21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਗੁਰਦਾਸਪੁਰ, 20 ਅਕਤੂਬਰ (ਚੱਕਰਾਜਾ)-ਇਨਲਿਸਟਮੈਂਟ-ਆਊਟ ਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਫੈਸਲੇ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵਲੋਂ ਤਹਿਸੀਲ ਪੱਧਰ ֹ ’ਤੇ ਜੀਵਨਵਾਲ ਬੱਬਰੀ ਦਫਤਰ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੋਰਾ ਮਸੀਹ, ਭੁਪਿੰਦਰ ਸਿੰਘ, ਬਲਵਿੰਦਰ ਕੁਮਾਰ, ਸਤਵੰਤ ਸਿੰਘ, ਲਖਵਿੰਦਰ ਸਿੰਘ, ਜਗਤਾਰ ਸਿੰਘ, ਰਣਜੋਧ ਸਿੰਘ, ਅਸ਼ੋਕ ਕੁਮਾਰ, ਜਨਕ ਸਿੰਘ, ਗੁਰਵਿੰਦਰਜੀਤ, ਦੀਪਕ ਕੁਮਾਰ, ਭੁਪਿੰਦਰ ਕੁਮਾਰ, ਗੁਰਬਚਨ ਨਾਲ, ਰੋਹਿਤ ਕੁਮਾਰ, ਗੁਰਪਾਲ ਸਿੰਘ, ਠੇਕਾ ਮੁਲਾਜਮਾਂ ਨੇ ਕਿਹਾ ਕਿ 15 ਅਕਤੂਬਰ ਨੂੰ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਕਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ’ਚ ਬਣੀ ਸਹਿਮਤੀ ਅਨੁਸਾਰ ਦੀਵਾਲੀ ਤੋਂ ਪਹਿਲਾਂ ਜਲ ਸਪਲਾਈ ਤੇ ਸੈਨੀਟੇਸ਼ਨ, ਮਾਲ ਤੇ ਮੁੜ ਵਸੇਬਾ, ਮਾਰਕਫੈਡ, ਕੋਆਪ੍ਰੇਟਿਵ ਬੈਂਕ, ਸਹਿਕਾਰਤਾ ਵਿਭਾਗ (ਵੇਰਕਾ), ਵੇਅਰ ਹਾਊਸ, ਪੀ.

ਅਜੀਤ ਡੈਸਕ 21-10-2026
ਗੁਰਦਾਸਪੁਰ, 20 ਅਕਤੂਬਰ (ਚੱਕਰਾਜਾ)-ਇਨਲਿਸਟਮੈਂਟ-ਆਊਟ ਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਫੈਸਲੇ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵਲੋਂ ਤਹਿਸੀਲ ਪੱਧਰ ֹ ’ਤੇ ਜੀਵਨਵਾਲ ਬੱਬਰੀ ਦਫਤਰ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੋਰਾ ਮਸੀਹ, ਭੁਪਿੰਦਰ ਸਿੰਘ, ਬਲਵਿੰਦਰ ਕੁਮਾਰ, ਸਤਵੰਤ ਸਿੰਘ, ਲਖਵਿੰਦਰ ਸਿੰਘ, ਜਗਤਾਰ ਸਿੰਘ, ਰਣਜੋਧ ਸਿੰਘ, ਅਸ਼ੋਕ ਕੁਮਾਰ, ਜਨਕ ਸਿੰਘ, ਗੁਰਵਿੰਦਰਜੀਤ, ਦੀਪਕ ਕੁਮਾਰ, ਭੁਪਿੰਦਰ ਕੁਮਾਰ, ਗੁਰਬਚਨ ਨਾਲ, ਰੋਹਿਤ ਕੁਮਾਰ, ਗੁਰਪਾਲ ਸਿੰਘ, ਠੇਕਾ ਮੁਲਾਜਮਾਂ ਨੇ ਕਿਹਾ ਕਿ 15 ਅਕਤੂਬਰ ਨੂੰ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਕਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ’ਚ ਬਣੀ ਸਹਿਮਤੀ ਅਨੁਸਾਰ ਦੀਵਾਲੀ ਤੋਂ ਪਹਿਲਾਂ ਜਲ ਸਪਲਾਈ ਤੇ ਸੈਨੀਟੇਸ਼ਨ, ਮਾਲ ਤੇ ਮੁੜ ਵਸੇਬਾ, ਮਾਰਕਫੈਡ, ਕੋਆਪ੍ਰੇਟਿਵ ਬੈਂਕ, ਸਹਿਕਾਰਤਾ ਵਿਭਾਗ (ਵੇਰਕਾ), ਵੇਅਰ ਹਾਊਸ, ਪੀ.ਡਬਲਯੂ.ਡੀ ਇਲੈਕਟਰਿਕ ਵਿੰਗ ਵਿਚ ਬਤੌਰ ਇੰਨਲਿਸਟਮੈਂਟ, ਆਊਟ ਸੋਰਸ, ਕੰਪਨੀਆਂ, ਠੇਕੇਦਾਰਾਂ, ਸੁਸਾਇਟੀਆਂ ਆਦਿ ਵੱਖ-ਵੱਖ ਕੈਟਾਗਿਰੀਆਂ ਅਧੀਨ ਲਗਾਤਾਰ ਸੇਵਾਵਾਂ ਦੇ ਰਹੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਪੰਜਾਬ ਰਾਜ ਆਊਟ ਸੋਰਸ ਪਰਸੋਨਲ (ਕੰਟਰੈਕਟੂਅਲ ਇੰਗੇਜਮੈਂਟ ਵਿਚ ਤਬਦੀਲੀ) ਬਿੱਲ 2026 ਅਧੀਨ ਜੁਆਨਿੰਗ-ਪੱਤਰ ਸਬੰਧਿਤ ਵਿਭਾਗੀ ਅਧਿਕਾਰੀ ਚਿੱਠੀ ਜਾਰੀ ਨਾ ਕਰਕੇ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਭੱਜ ਚੁੱਕੀ ਹੈ। ਜਿਸ ਕਾਰਨ ਠੇਕਾ ਮੁਲਾਜਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਹੀਂ ਕੀਤਾ ਤਾਂ 25 ਅਕਤੂਬਰ ਨੂੰ ਮੁੱਖ ਮੰਤਰੀ ਦੇ ਧੂਰੀ ਹਲਕੇ ਵਿਚ ਸੂਬਾ ਪੱਧਰੀ ਰੋਸ ਰੈਲੀ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ ਅਤੇ ਮੰਗਾਂ ਦਾ ਹੱਲ ਕਰਵਾਉਣ ਤੱਕ ਅੰਦੋਲਨ ਜਾਰੀ ਰੱਖਿਆ ਜਾਵੇਗਾ।
ਪਿਛਲੀ ਖ਼ਬਰ ਦੁਸਹਿਰੇ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਦੇ ਨਾਲ ਪ੍ਰਿੰਸੀਪਲ ਪ੍ਰੋਮਿਲਾ ਮਿਨਹਾਸ ਤੇ ਸਕੂਲ ਸਟਾਫ। ਕਿਡਜ਼ ਕੇਅਰ ਇੰਟਰਨੈਸ਼... ਅਗਲੀ ਖ਼ਬਰ ਬਿਜਲੀ ਮੁਲਾਜ਼ਮ ਅੱਜ ਤੇ ਕੱਲ੍ਹ ਸਮੂਹਿਕ ਛੁੱਟੀ ’ਤੇ ਰਹਿਣਗੇ-ਉਦੀਪੁਰ/ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।