21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੰਕਲਪ ਸੇਵਾ ਸੰਸਥਾ ਵਲੋਂ ਡਾਂਡੀਆ ਉਤਸਵ ਮਨਾਇਆ

ਪਠਾਨਕੋਟ, 20 ਅਕਤੂਬਰ (ਸੁਮਿਤ)-ਨਰਾਤਿਆਂ ਦੇ ਪਵਿੱਤਰ ਤਿਉਹਾਰ ਮੌਕੇ ਸੰਕਲਪ ਸੇਵਾ ਸੰਸਥਾ ਵਲੋਂ ਰਾਮ ਲੀਲ੍ਹਾ ਗਰਾਊਂਡ ਵਿਖੇ ਡਾਂਡੀਆ ਉਤਸਵ ਮਨਾਇਆ ਗਿਆ । ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸੰਸਥਾ ਦੀ ਚੇਅਰਪਰਸਨ ਅਮਿਤਾ ਸ਼ਰਮਾ ਤੇ ਪ੍ਰਧਾਨ ਚਿਤਰਾ ਪੁਰੀ ਨੇ ਕੀਤੀ ।

ਅਜੀਤ ਡੈਸਕ 21-10-2026
ਪਠਾਨਕੋਟ, 20 ਅਕਤੂਬਰ (ਸੁਮਿਤ)-ਨਰਾਤਿਆਂ ਦੇ ਪਵਿੱਤਰ ਤਿਉਹਾਰ ਮੌਕੇ ਸੰਕਲਪ ਸੇਵਾ ਸੰਸਥਾ ਵਲੋਂ ਰਾਮ ਲੀਲ੍ਹਾ ਗਰਾਊਂਡ ਵਿਖੇ ਡਾਂਡੀਆ ਉਤਸਵ ਮਨਾਇਆ ਗਿਆ । ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸੰਸਥਾ ਦੀ ਚੇਅਰਪਰਸਨ ਅਮਿਤਾ ਸ਼ਰਮਾ ਤੇ ਪ੍ਰਧਾਨ ਚਿਤਰਾ ਪੁਰੀ ਨੇ ਕੀਤੀ । ਇਸ ਮੌਕੇ ਸੰਸਥਾ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ ਤੇ ਮਾਂ ਦੁਰਗਾ ਦੀ ਪੂਜਾ-ਅਰਚਨਾ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ। ਸਾਰੇ ਮੈਂਬਰਾਂ ਨੇ ਪੂਰੇ ਉਤਸ਼ਾਹ ਨਾਲ ਡਾਂਡੀਆ ਖੇਡਿਆ । ਸਾਰਿਆਂ ਨੇ ਮਾਂ ਜਗਦੰਬੇ ਦੇ ਚਰਨਾਂ ’ਚ ਸੀਸ ਝੁਕਾ ਕੇ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਤੇ ਸਮਰਿੱਧੀ ਲਈ ਅਰਦਾਸ ਕੀਤੀ । ਇਸ ਮੌਕੇ ਚੇਅਰਪਰਸਨ ਅਮਿਤਾ ਸ਼ਰਮਾ ਤੇ ਪ੍ਰਧਾਨ ਚਿਤਰਾ ਪੁਰੀ ਨੇ ਸਾਰਿਆਂ ਨੂੰ ਨਰਾਤਿਆਂ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਸੰਸਥਾ ਦੀ ਮੁੱਖ ਸਕੱਤਰ ਭਾਵਨਾ ਪੁਰੀ, ਖ਼ਜ਼ਾਨਚੀ ਗੀਤਿਕਾ ਪੁਰੀ, ਪ੍ਰੋਜੈਕਟ ਇੰਚਾਰਜ ਸ਼ਾਲਿਨੀ ਗੁਪਤਾ ਅਤੇ ਐਗਜ਼ੀਕਿਊਟਿਵ ਮੈਂਬਰ ਭਾਵਨਾ ਵਰਮਾ ਹਾਜ਼ਰ ਸਨ ।
ਪਿਛਲੀ ਖ਼ਬਰ ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੈਦੋਵਾਲ ਸਕੂਲ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।