21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਐਸ. ਡੀ. ਐਮ. ਸੁਖਜਿੰਦਰ ਸਿੰਘ ਟਿਵਾਣਾ ਦੀ ਅਗਵਾਈ ’ਚ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕਰਨ ਲਈ ਪਿੰਡਾਂ ਦਾ ਦੌਰਾ

ਫਤਹਿਗੜ੍ਹ ਚੂੜੀਆਂ, 20 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਦਿਨੋ-ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਹਲਕਾ ਫਤਹਿਗੜ੍ਹ ਚੂੜੀਆਂ ਅੰਦਰਲੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਐਸ ਡੀ ਐਮ ਸੁਖਜਿੰਦਰ ਸਿੰਘ ਟਿਵਾਣਾ, ਬਲਾਕ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਔਲਖ, ਅਜਮੇਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਤੇ ਐਸ ਐਚ ਓ ਗੁਰਮਿੰਦਰ ਸਿੰਘ ਢਿੱਲੋਂ ਵਲੋਂ ਹਲਕੇ ਦੇ ਪਿੰਡ ਵੀਲਾ ਤੇਜਾ, ਤੇਜਾ ਕਲਾਂ, ਤੇਜਾ ਖੁਰਦ, ਕਾਲਾ ਅਫਗਾਨਾ ਗੁਜਰਪੁਰਾ ਤੇ ਘਣੀਏ ਕੇ ਬਾਂਗਰ ਆਦਿ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਖੇਤਾਂ ’ਚ ਕੰਮ ਕਰਦੇ ਤੇ ਸੱਥਾਂ ਵਿਚ ਬੈਠੇ ਹੋਏ ਕਿਸਾਨੀ ਨਾਲ ਸੰਬੰਧਿਤ ਲੋਕਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 21-10-2026
ਫਤਹਿਗੜ੍ਹ ਚੂੜੀਆਂ, 20 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਦਿਨੋ-ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਹਲਕਾ ਫਤਹਿਗੜ੍ਹ ਚੂੜੀਆਂ ਅੰਦਰਲੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਐਸ ਡੀ ਐਮ ਸੁਖਜਿੰਦਰ ਸਿੰਘ ਟਿਵਾਣਾ, ਬਲਾਕ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਔਲਖ, ਅਜਮੇਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਤੇ ਐਸ ਐਚ ਓ ਗੁਰਮਿੰਦਰ ਸਿੰਘ ਢਿੱਲੋਂ ਵਲੋਂ ਹਲਕੇ ਦੇ ਪਿੰਡ ਵੀਲਾ ਤੇਜਾ, ਤੇਜਾ ਕਲਾਂ, ਤੇਜਾ ਖੁਰਦ, ਕਾਲਾ ਅਫਗਾਨਾ ਗੁਜਰਪੁਰਾ ਤੇ ਘਣੀਏ ਕੇ ਬਾਂਗਰ ਆਦਿ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਖੇਤਾਂ ’ਚ ਕੰਮ ਕਰਦੇ ਤੇ ਸੱਥਾਂ ਵਿਚ ਬੈਠੇ ਹੋਏ ਕਿਸਾਨੀ ਨਾਲ ਸੰਬੰਧਿਤ ਲੋਕਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਹੀ ਚਲਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਜਿੱਥੇ ਪਸ਼ੂ ਪੰਛੀਆਂ ਦਾ ਜੀਣਾ ਮੁਹਾਲ ਹੋ ਜਾਵੇਗਾ, ਉਥੇ ਮਨੁੱਖਤਾ ਲਈ ਬਿਮਾਰੀਆਂ ਦਾ ਵਾਧਾ ਹੋ ਜਾਣ ਕਰ ਕੇ ਭਿਆਨਕ ਦੌਰ ਵਿਚੋਂ ਲੰਘਣਾ ਪਵੇਗਾ। ਉਨ੍ਹਾਂ ਕਿਹਾ ਕਿ ਖੇਤਾਂ ਨਾਲ ਲਗਦੇ ਰਜਬਾਹੇ, ਡਰੇਨਾਂ, ਸੜਕਾਂ ਕਿਨਾਰੇ ਲੱਗੇ ਦਰੱਖਤਾਂ ਨੂੰ ਖੇਤਾਂ ’ਚ ਅੱਗ ਲਗਾਉਣ ਨਾਲ ਵੱਡਾ ਨੁਕਸਾਨ ਪਹੁੰਚਦਾ ਹੈ, ਜਿਸ ਕਰਕੇ ਇਨ੍ਹਾਂ ਦਿਨਾਂ ’ਚ ਆਕਸੀਜਨ ਦੀ ਮਾਤਰਾ ਬਹੁਤ ਘੱਟ ਜਾਂਦੀ ਹੈ ਤੇ ਇਸ ਨਾਲ ਕਈ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਇਸ ਮੌਕੇ ਕਿਸਾਨਾਂ ਨੇ ਪਹੁੰਚੀ ਹੋਈ ਟੀਮ ਨੂੰ ਭਰੋਸਾ ਦਿਵਾਇਆ ਕਿ ਉਹ ਮਨੁੱਖਤਾ ਦੇ ਭਲੇ ਲਈ ਸੰਜੀਦਗੀ ਵਰਤਦੇ ਹੋਏ ਪਰਾਲੀ ਨੂੰ ਅੱਗ ਨਹੀਂ ਲਾਉਣਗੇ ਤੇ ਲੋਕਾਂ ਨੂੰ ਵੀ ਪ੍ਰੇਰਿਤ ਕਰਨਗੇ ਕਿ ਉਹ ਹਰ ਤਰ੍ਹਾਂ ਦਾ ਸੰਜਮ ਵਰਤ ਕੇ ਵਾਤਾਵਰਨ ਦੀ ਸ਼ੁੱਧਤਾ ਨੂੰ ਸਥਿਰ ਰੱਖਣ ਦੀ ਕੋਸ਼ਿਸ਼ ਕਰਨ।
ਪਿਛਲੀ ਖ਼ਬਰ ਮਾਝਾ ਕਾਲਜ ਆਫ਼ ਫਾਰਮੇਸੀ ਪਿੰਡ ਗਿੱਲਾਂਵਾਲੀ ਵਿਖੇ ਦਾਖਲਿਆਂ ਦੀ ਮਿਤੀ ’ਚ ਹੋਇਆ ਵਾਧਾ-ਪ੍ਰਿੰ. ਡਾ. ਮਨਦੀਪ ਸਿੰਘ ਬੱਲ ਅਗਲੀ ਖ਼ਬਰ ਨੌਜਵਾਨ ਪੀੜੀ ਨੂੰ ਬਚਾਉਣ ਲਈ ਪ੍ਰੈਕਟੀਸ਼ਨਰ ਤੇ ਮੈਡੀਕਲ ਸਟੋਰ ਮਾਲਕ ਆਪਣਾ ਅਹਿਮ ਰੋਲ ਅਦਾ ਕਰਨ- ਫਾਰਮਾਸਿਸਟ ਸੁਰਿੰਦਰ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।