22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਾਂਝੇ ਫਰੰਟ ਦੇ ਸੱਦੇ ’ਤੇ ਪਠਾਨਕੋਟ ਦੇ ਸਰਕਾਰੀ ਦਫ਼ਤਰਾਂ ’ਚ ਮੁਕੰਮਲ ਹੜਤਾਲ

ਪਠਾਨਕੋਟ, 21 ਅਕਤੂਬਰ (ਸੰਧੂ)-ਸਾਂਝਾ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ’ਚ ਚੱਲ ਰਹੇ ਮੁਲਾਜ਼ਮ ਸੰਘਰਸ਼ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਤੇ ਅਦਾਰਿਆਂ ’ਚ ਮੁਕੰਮਲ ਹੜਤਾਲ ਰਹੀ। ਕਈ ਦਫ਼ਤਰਾਂ ਦੇ ਬਾਹਰ ਤਾਲੇ ਲਟਕਦੇ ਨਜ਼ਰ ਆਏ, ਜਦਕਿ ਮੁਲਾਜ਼ਮਾਂ ਤੇ ਅਧਿਆਪਕਾਂ ਨੇ ਦਫ਼ਤਰਾਂ ਤੇ ਸਕੂਲਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ।

ਅਜੀਤ ਡੈਸਕ 22-10-2026
ਪਠਾਨਕੋਟ, 21 ਅਕਤੂਬਰ (ਸੰਧੂ)-ਸਾਂਝਾ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ’ਚ ਚੱਲ ਰਹੇ ਮੁਲਾਜ਼ਮ ਸੰਘਰਸ਼ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਤੇ ਅਦਾਰਿਆਂ ’ਚ ਮੁਕੰਮਲ ਹੜਤਾਲ ਰਹੀ। ਕਈ ਦਫ਼ਤਰਾਂ ਦੇ ਬਾਹਰ ਤਾਲੇ ਲਟਕਦੇ ਨਜ਼ਰ ਆਏ, ਜਦਕਿ ਮੁਲਾਜ਼ਮਾਂ ਤੇ ਅਧਿਆਪਕਾਂ ਨੇ ਦਫ਼ਤਰਾਂ ਤੇ ਸਕੂਲਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ । ਜ਼ਿਲ੍ਹਾ ਪ੍ਰਧਾਨ ਪੀਐਸਐਮਐਸਯੂ ਵਿਸ਼ਾਲਵੀਰ ਸਿੰਘ ਦੀ ਅਗਵਾਈ ਹੇਠ ਮੁਲਾਜ਼ਮ ਆਗੂਆਂ ਦੀ ਟੀਮ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਿਵਲ ਹਸਪਤਾਲ ਤੇ ਹੋਰ ਸਰਕਾਰੀ ਅਦਾਰਿਆਂ ਦਾ ਦੌਰਾ ਕਰਕੇ ਹੜਤਾਲ ਦਾ ਜਾਇਜ਼ਾ ਲਿਆ। ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ’ਚ ਹੜਤਾਲ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਇਕਜੁੱਟ ਹਨ। ਉਨ੍ਹਾਂ ਸਰਕਾਰ ਤੋਂ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ ਕੀਤੀ । ਸੰਘਰਸ਼ ਦੇ ਅਗਲੇ ਪੜ੍ਹਾਅ ਤਹਿਤ 22 ਅਕਤੂਬਰ ਨੂੰ ਪਠਾਨਕੋਟ ਬੱਸ ਸਟੈਂਡ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਕੀਤੀ ਜਾਵੇਗੀ। ਆਗੂਆਂ ਨੇ ਸਮੂਹ ਮੁਲਾਜ਼ਮਾਂ, ਅਧਿਆਪਕਾਂ ਤੇ ਜਥੇਬੰਦੀਆਂ ਦੇ ਮੈਂਬਰਾਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ । ਇਸ ਮੌਕੇ ਗੁਰਦਿਆਲ ਸਿੰਘ ਸੈਣੀ ਪ੍ਰਧਾਨ ਪੁਲਿਸ ਪੈਨਸ਼ਨਰ ਯੂਨੀਅਨ, ਅਧਿਆਪਕ ਯੂਨੀਅਨ ਤੋਂ ਸੁਭਾਸ਼ ਚੰਦਰ ਅਤੇ ਰਜਨੀਸ਼ ਕੁਮਾਰ, ਰੋਡਵੇਜ਼ ਯੂਨੀਅਨ ਤੋਂ ਇਕਬਾਲ ਸਿੰਘ ਅਤੇ ਸ਼ਮਸ਼ੇਰ ਸਿੰਘ, ਸਿੱਖਿਆ ਵਿਭਾਗ ਯੂਨੀਅਨ ਤੋਂ ਵਿਕਾਸ ਧਵਨ, ਡੀ.ਸੀ. ਦਫ਼ਤਰ ਤੋਂ ਰੋਹਿਤ ਸ਼ਰਮਾ, ਅਰੁਣ ਕੁਮਾਰ ਤੇ ਰੋਹਿਤ ਗੌਤਮ, ਜਨਰਲ ਸਕੱਤਰ ਹਿਤੇਸ਼ ਸ਼ਰਮਾ, ਜ਼ਿਲ੍ਹਾ ਕੋਆਰਡੀਨੇਟਰ ਵਾਸੂ ਖਜੂਰੀਆ, ਪ੍ਰੈੱਸ ਸਕੱਤਰ ਤੇਜਿੰਦਰ ਸਾਂਵਲ, ਵਿੱਤ ਸਕੱਤਰ ਰਣਬੀਰ ਸਿੰਘ, ਚੇਅਰਮੈਨ ਗੁਰਨਾਮ ਸਿੰਘ ਸੈਣੀ, ਮਾਸਟਰ ਸਤਪ੍ਰਕਾਸ਼, ਵਿਵੇਕ ਸੈਣੀ, ਮੰਗਤ ਸੈਣੀ, ਪੀਡਬਲਯੂਡੀ ਵਿਭਾਗ ਤੋਂ ਰਜੀਵ ਕੁਮਾਰ, ਰਾਜ ਕੁਮਾਰ, ਵਿਜੇ ਕੁਮਾਰ ਅਤੇ ਸੁਰਜੀਤ ਕੁਮਾਰ ਆਦਿ ਮੁਲਾਜ਼ਮ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਸ੍ਰੀ ਸਾਈਂ ਗਰੁੱਪ ਆਫ਼ ਇੰਸਟੀਚਿਊਟਸ ਵਿਚ ‘ਆਰੰਭ-2026’ ਫਰੈਸ਼ਰ ਪਾਰਟੀ ਦਾ ਆਯੋਜਨ ਅਗਲੀ ਖ਼ਬਰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।