23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਰਾਸ਼ਟਰੀ ਸਮੂਹ ਗਾਣ ਪ੍ਰਤੀਯੋਗਤਾ ਕਰਵਾਈ

ਗੁਰਦਾਸਪੁਰ, 21 ਅਕਤੂਬਰ (ਪੰਕਜ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਸਿਟੀ ਸ਼ਾਖਾ ਵਲੋਂ ਐੱਚ. ਆਰ.

ਅਜੀਤ ਡੈਸਕ 22-10-2026
ਗੁਰਦਾਸਪੁਰ, 21 ਅਕਤੂਬਰ (ਪੰਕਜ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਸਿਟੀ ਸ਼ਾਖਾ ਵਲੋਂ ਐੱਚ.ਆਰ.ਏ ਇੰਟਰਨੈਸ਼ਨਲ ਸਕੂਲ ਵਿਖੇ ਰਾਸ਼ਟਰੀ ਸਮੂਹ ਗਾਣ ਪ੍ਰਤੀਯੋਗਤਾ ਕਰਵਾਈ ਗਈ। ਇਸ ਦੀ ਪ੍ਰਧਾਨਗੀ ਸ਼ਾਖਾ ਪ੍ਰਧਾਨ ਰਮੇਸ਼ ਸਲਹੋਤਰਾ ਨੇ ਕੀਤੀ। ਪ੍ਰਤੀਯੋਗਤਾ ’ਚ 100 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਤੇ ਹਿੰਦੀ ਤੇ ਸੰਸਕ੍ਰਿਤ ਭਾਸ਼ਾਵਾਂ ’ਚ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਚੰਡ ਕਰਕੇ ਤੇ ਵੰਦੇ ਮਾਤਰਮ ਦੇ ਗਾਇਣ ਨਾਲ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਤੇ ਵਿਸ਼ੇਸ਼ ਮਹਿਮਾਨ ਵਜੋਂ ਐੱਚ.ਆਰ.ਏ ਸਕੂਲ ਦੇ ਐੱਮ.ਡੀ ਸਤਿਸੇਨ ਅਗਰਵਾਲ ਤੇ ਪ੍ਰਿੰਸੀਪਲ ਸਤੀਸ਼ ਕੁਮਾਰ ਸ਼ਾਮਿਲ ਹੋਏ। ਪ੍ਰਤੀਯੋਗਤਾ ਵਿਚ ਦਿੱਲੀ ਪਬਲਿਕ ਸਕੂਲ ਨੇ ਪਹਿਲਾ, ਗੋਲਡਨ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ, ਵੰਡਰਲੈਂਡ ਪਬਲਿਕ ਸਕੂਲ ਤੇ ਗੁਰੂ ਰਾਮਦਾਸ ਅਕੈਡਮੀ ਦੀਆਂ ਟੀਮਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੱਜਾਂ ਦੀ ਭੂਮਿਕਾ ਪ੍ਰੋ. ਸ਼ਿਵ ਰਾਜਨ ਪੁਰੀ, ਅਸ਼ੋਕ ਸਲਹੋਤਰਾ ਅਤੇ ਨਰਿੰਦਰ ਬਾਲਮ ਨੇ ਨਿਭਾਈ। ਰਾਜੀਵ ਸ਼ਰਮਾ ਨੇ ਪ੍ਰੀਸ਼ਦ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰੋਜੈਕਟ ਮੁਖੀ ਪਵਨ ਰਾਏ ਨੇ ਸਭ ਦਾ ਧੰਨਵਾਦ ਕੀਤਾ। ਰਾਸ਼ਟਰੀ ਗਾਨ ਨਾਲ ਸਮਾਗਮ ਦੀ ਸਮਾਪਤੀ ਹੋਈ।
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਦੀ ਸਾਲਾਨਾ ਬਰਸੀ ਮੌਕੇ 4 ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਅਗਲੀ ਖ਼ਬਰ ਸ਼ੌਰਿਆ, ਤਿਆਗ ਤੇ ਬਲੀਦਾਨਾਂ ਨਾਲ ਭਰਿਆ ਹੈ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ-ਐਸ.ਐਸ.ਪੀ. ਮਨਪ੍ਰੀਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।