22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੀਨੀਅਰ ਸਿਟੀਜ਼ਨ ਵੈਲਫੇਅਰ ਫੋਰਮ ਬਟਾਲਾ ਵਲੋਂ ਮਹੀਨਾਵਾਰ ਮੀਟਿੰਗ

ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਸੀਨੀਅਰ ਸਿਟੀਜ਼ਨ ਵੈਲਫੇਅਰ ਫੋਰਮ ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ. ਸੱਤਪਾਲ ਸਿੰਘ ਸੇਵਾਮੁਕਤ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਵੱਡੀ ਗਿਣਤੀ ’ਚ ਮੈਂਬਰਾਂ ਵਲੋਂ ਸ਼ਿਰਕਤ ਕੀਤੀ ਗਈ।

ਅਜੀਤ ਡੈਸਕ 22-10-2026
ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਸੀਨੀਅਰ ਸਿਟੀਜ਼ਨ ਵੈਲਫੇਅਰ ਫੋਰਮ ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ. ਸੱਤਪਾਲ ਸਿੰਘ ਸੇਵਾਮੁਕਤ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਵੱਡੀ ਗਿਣਤੀ ’ਚ ਮੈਂਬਰਾਂ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਪ੍ਰਧਾਨ ਡਾ. ਸੱਤਪਾਲ ਸਿੰਘ ਨੇ ਕਿਹਾ ਕਿ ਲੋਕ ਭਗਵਾਨ ਸ਼੍ਰੀ ਰਾਮ ਦੀਆਂ ਸਿੱਖਿਆਵਾਂ ’ਤੇ ਚੱਲਣ ਤੇ ਦਿਵਾਲੀ ਮੌਕੇ ਪ੍ਰਦੂਸ਼ਣ ਘੱਟ ਕਰਨ ਲਈ ਪਟਾਕੇ ਨਾ ਚਲਾ ਕੇ ਗਰੀਨ ਦਿਵਾਲੀ ਮਨਾਉਣ। ਉਨ੍ਹਾਂ ਕਿਹਾ ਕਿ ਅਜੌਕੇ ਦੌਰ ਵਿਚ ਧੂੰਏਂ ਦੁਆਰਾ ਪ੍ਰਦੂਸ਼ਣ ਦਾ ਵਧ ਰਿਹਾ ਪੱਧਰ ਚਿੰਤਾ ਦਾ ਵਿਸ਼ਾ ਹੈ ਤੇ ਇਸ ਸਬੰਧੀ ਸਰਕਾਰ ਵਲੋਂ ਪੁਖ਼ਤਾ ਕਾਨੂੰਨ ਬਣਾਉਣੇ ਚਾਹੀਦੇ ਹਨ ਅਤੇ ਇਹ ਸੰਦੇਸ਼ ਘਰ-ਘਰ ਪਹੁੰਚਾਉਣ ਦੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਇਸ ਦੌਰਾਨ ਵੱਖ-ਵੱਖ ਮੈਂਬਰਾਂ ਵਲੋਂ ਸਿਹਤ ਸੰਭਾਲ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਪ੍ਰਿੰ. ਨਵਤੇਜਪਾਲ ਸਿੰਘ ਪਨੇਸਰ, ਡਾ. ਗੁਰਦੇਵ ਸਿੰਘ ਰੰਧਾਵਾ, ਬਲਕਾਰ ਸਿੰਘ, ਜਸਵੰਤ ਸਿੰਘ ਜੇ.ਈ., ਇੰਸਪੈਕਟਰ ਰਘਬੀਰ ਸਿੰਘ, ਕੁਲਵੰਤ ਸਿੰਘ ਸਟੇਟ ਐਵਾਰਡੀ, ਨਰਿੰਦਰ ਕੁਮਾਰ ਕੌਸ਼ਲ, ਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ 456332 ਮੀਟ੍ਰਿਕ ਟਨ ਦੀ ਹੋਈ ਖਰੀਦ ਅਗਲੀ ਖ਼ਬਰ ਤੇਜਾ ਕਲਾਂ ਵਿਖੇ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।