ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ 456332 ਮੀਟ੍ਰਿਕ ਟਨ ਦੀ ਹੋਈ ਖਰੀਦ
ਗੁਰਦਾਸਪੁਰ, 21 ਅਕਤੂਬਰ (ਅਸ਼ੋਕ ਸ਼ਰਮਾ/ਗੁਰਪ੍ਰਤਾਪ ਸਿੰਘ)-ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ 466357 ਮੀਟਰਕ ਟਨ ਆਮਦ ਵਿਚੋਂ 456332 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਤੱਕ ਜ਼ਿਲੇ ਭਰ ਦੀਆਂ ਮੰਡੀਆਂ ਵਿਚ 466357 ਮੀਟਰਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ, ਜਿਸ ਵਿਚੋਂ 456332 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਗੁਰਦਾਸਪੁਰ, 21 ਅਕਤੂਬਰ (ਅਸ਼ੋਕ ਸ਼ਰਮਾ/ਗੁਰਪ੍ਰਤਾਪ ਸਿੰਘ)-ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ 466357 ਮੀਟਰਕ ਟਨ ਆਮਦ ਵਿਚੋਂ 456332 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਤੱਕ ਜ਼ਿਲੇ ਭਰ ਦੀਆਂ ਮੰਡੀਆਂ ਵਿਚ 466357 ਮੀਟਰਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ, ਜਿਸ ਵਿਚੋਂ 456332 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਨਗਰੇਨ ਵਲੋਂ ਸਭ ਤੋਂ ਵੱਧ 188168 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ। ਇਸੇ ਤਰ੍ਹਾਂ ਮਾਰਕਫੈੱਡ ਵਲੋਂ 122967 ਮੀਟਰਕ ਟਨ, ਪਨਸਪ ਵਲੋਂ 87466 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 57731 ਮੀਟਰਕ ਟਨ ਤੇ ਐੱਫ.ਸੀ.ਆਈ ਅਤੇ ਨਿੱਜੀ ਟਰੇਡਰਾਂ ਵਲੋਂ 0 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਕਿਹਾ ਕਿ ਝੋਨੇ ਦੀ ਲਿਫ਼ਟਿੰਗ ਨਾਲ਼ੋਂ ਨਾਲ ਯਕੀਨੀ ਬਣਾਈ ਗਈ ਹੈ। ਜਿਸ ਤਹਿਤ ਨਿਰਧਾਰਿਤ 72 ਘੰਟੇ ਦੇ ਸਮੇਂ ਅੰਦਰ ਚੁਕਾਈ ਯਕੀਨੀ ਬਣਾਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਝੋਨੇ ਨੂੰ ਵੇਚਣ ਤੇ ਮਿੱਥੇ ਸਮੇਂ ਦੇ ਅੰਦਰ ਅਦਾਇਗੀ ਯਕੀਨੀ ਬਣਾਉਨ ਦੇ ਸਦਕਾ ਹੁਣ ਤੱਕ 942.15 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ’ਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ ਅਤੇ ਝੋਨੇ ਦੀ ਕਟਾਈ ਸ਼ਾਮ ਵੇਲੇ ਨਾ ਕਰਨ ਅਤੇ ਐਸ.ਐਮ.ਐਸ ਨਾਲ ਲੈਸ ਵਾਲੀਆਂ ਮਸ਼ੀਨਾਂ ਦੇ ਨਾਲ ਹੀ ਕਟਾਈ ਕਰਨ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।