ਵਿਧਾਇਕ ਸ਼ੈਰੀ ਕਲਸੀ ਨੇ ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਮਾਲਕੀ ਕਾਰਡ
ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਸ਼ੈਰੀ ਨੇ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ ਤੇ ਇਸ ਦਿਸ਼ਾ ਵਿਚ ਇਹ ਸਕੀਮ ਮੀਲ ਪੱਥਰ ਸਾਬਤ ਹੋਵੇਗੀ।
ਅਜੀਤ ਡੈਸਕ
22-10-2026