ਬਜਰੰਗ ਦਲ ਹਿੰਦੁਸਤਾਨ ਤੇ ਧਾਰਮਿਕ-ਸਮਾਜਿਕ ਜਥੇਬੰਦੀਆਂ ਨੇ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ
ਗੁਰਦਾਸਪੁਰ, 22 ਅਕਤੂਬਰ (ਪੰਕਜ ਸ਼ਰਮਾ)-ਬਜਰੰਗ ਦਲ ਹਿੰਦੁਸਤਾਨ ਦੇ ਪੰਜਾਬ ਪ੍ਰਭਾਰੀ ਭਾਰਤ ਭੂਸ਼ਣ ਮਹਾਜਨ ਤੇ ਪੰਜਾਬ ਵਾਈਸ ਪ੍ਰਧਾਨ ਪ੍ਰਦੀਪ ਸ਼ਰਮਾ ਦੀ ਅਗਵਾਈ ਹੇਠ ਬੇਸਹਾਰਾ ਗਾਵਾਂ ਨੂੰ ਦਫ਼ਨਾਉਣ ਲਈ ਗੁਰਦਾਸਪੁਰ ਵਿਖੇ ਢੁੱਕਵੀਂ ਜਗ੍ਹਾ ਮੁਹੱਈਆ ਕਰਵਾਉਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ।
ਅਜੀਤ ਡੈਸਕ
23-10-2026