ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜਪੁਰਾ, ਸਲੀਮਪੁਰ ਅਫ਼ਗਾਨਾ ਤੇ ਮੰਗਲਸੈਣ ਵਿਖੇ ਮੀਟਿੰਗਾਂ
ਜੌੜਾ ਛੱਤਰਾਂ, 22 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਲਈ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਰਾਜਪੁਰਾ, ਸਲੀਮਪੁਰ ਅਫ਼ਗਾਨਾ ਤੇ ਮੰਗਲਸੈਣ ਵਿਖੇ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ ਦੇ ਹਲਕਾ ਕੋਆਰਡੀਨੇਟਰ ਪਵਨ ਕੁਮਾਰ ਨੇ ਦੱਸਿਆ ਕਿ ਮੀਟਿੰਗਾਂ ਦੌਰਾਨ ਪਿੰਡ ਵਾਸੀਆਂ ਨੂੰ ਮੁਹਿੰਮ ਦੀਆਂ ਪ੍ਰਾਪਤੀਆਂ ਤੇ ਸਰਕਾਰ ਵਲੋਂ ਕੀਤੇ ਲੋਕ ਭਲਾਈ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ।
ਅਜੀਤ ਡੈਸਕ
23-10-2026