22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਅੱਜ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ ਖੇਡ ਪ੍ਰੇਮੀਆਂ ਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿਚ ਸ਼ਮੂਲੀਅਤ ਕਰਨ ਦੀ ਅਪੀਲ

ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਦੇ ਨਾਲ-ਨਾਲ ਹਾਕੀ ਖੇਡ ਪ੍ਰਤੀ ਉਤਸ਼ਾਹ ਵਧਾਉਣਾ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ।

ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ 23-10-2026
ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਦੇ ਨਾਲ-ਨਾਲ ਹਾਕੀ ਖੇਡ ਪ੍ਰਤੀ ਉਤਸ਼ਾਹ ਵਧਾਉਣਾ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ। ਇਸੇ ਲੜੀ ਤਹਿਤ ਟਰਾਫ਼ੀ ਅੱਜ 23 ਅਕਤੂਬਰ ਨੂੰ ਸਵੇਰੇ 9 ਵਜੇ ਬਟਾਲਾ ਪਹੁੰਚੇਗੀ। ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਟਰਾਫ਼ੀ ਦੇ ਸਵਾਗਤ ਲਈ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਨੇੜੇ (ਜੈਂਤੀਪੁਰ) ਵਿਖੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਸਕੂਲ ਵਿਖੇ ਸਥਿਤ ਹਾਕੀ ਦੀ ਗਰਾਊਂਡ ’ਚ ਸਵੇਰੇ 9 ਵਜੇ ਪ੍ਰਦਰਸ਼ਨੀ ਮੈਚ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ੇਖਪੁਰ ਵਿਖੇ ਸਮਾਗਮ ਉਪਰੰਤ ਟਰਾਫ਼ੀ ਸੜਕ ਰਸਤੇ ਬਟਾਲਾ, ਗੁਰਦਾਸਪੁਰ, ਦੀਨਾਨਗਰ ਤੋਂ ਹੁੰਦੀ ਹੋਈ ਪਠਾਨਕੋਟ ਵਿਖੇ ਪਹੁੰਚੇਗੀ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਅਜਿਹੇ ਸਮਾਗਮ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਖੇਡਾਂ ਦੇ ਮਹੱਤਵ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਹਾਕੀ ਪੰਜਾਬ ਦੀ ਮਾਣਮੱਤੀ ਖੇਡ ਰਹੀ ਹੈ ਤੇ ਇਸ ਖੇਡ ਨੂੰ ਹੋਰ ਪ੍ਰਫੁੱਲਤ ਕਰਨ ਲਈ ਨੌਜਵਾਨਾਂ ਦੀ ਸ਼ਮੂਲੀਅਤ ਬਹੁਤ ਮਹੱਤਵਪੂਰਨ ਹੈ। ਜ਼ਿਲ੍ਹਾ ਖੇਡ ਅਫਸਰ ਨੇ ਜ਼ਿਲ੍ਹੇ ਦੇ ਸਮੂਹ ਖੇਡ ਪ੍ਰੇਮੀਆਂ, ਹਾਕੀ ਖਿਡਾਰੀਆਂ ਤੇ ਨੌਜਵਾਨਾਂ ਨੂੰ ਇਸ ਸਮਾਗਮ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਵਿਚ ਸਿਹਤਮੰਦ ਜੀਵਨ ਸ਼ੈਲੀ, ਅਨੁਸ਼ਾਸਨ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰ ਸਿੰਘ ਜਾਂਗਲਾ ਵਲੋਂ ਕਾਲਾ ਅਫਗਾਨਾ ਦਾਣਾ ਮੰਡੀ ਦਾ ਦੌਰਾ ਅਗਲੀ ਖ਼ਬਰ ਥਾਣਾ ਸਦਰ ਵਿਖੇ ਅਰਸ਼ਪ੍ਰੀਤ ਸਿੰਘ ਨੇ ਮੁੱਖ ਮੁਨਸ਼ੀ ਵਜੋਂ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।