22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰ ਸਿੰਘ ਜਾਂਗਲਾ ਵਲੋਂ ਕਾਲਾ ਅਫਗਾਨਾ ਦਾਣਾ ਮੰਡੀ ਦਾ ਦੌਰਾ

ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਮਾਰਕੀਟ ਕਮੇਟੀ ਫਤਹਿਗੜ੍ਹ ਚੂੜੀਆਂ ਦੇ ਚੇਅਰਮੈਨ ਰਜਿੰਦਰ ਸਿੰਘ ਜਾਂਗਲਾ ਵਲੋਂ ਕਾਲਾ ਅਫਗਾਨਾ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮੰਡੀ ’ਚ ਝੋਨੇ ਦੀ ਖਰੀਦ, ਲਿਫਟਿੰਗ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੌਕੇ ’ਤੇ ਮੌਜੂਦ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਕਾਲਾ ਅਫਗਾਨਾ ਦਾਣਾ ਮੰਡੀ ਦਾ ਦੌਰਾ ਕਰਦੇ ਚੇਅਰਮੈਨ ਰਜਿੰਦਰ ਸਿੰਘ ਜਾਂਗਲਾ ਤੇ ਹੋਰ। ਅਜੀਤ ਤਸਵੀਰ 23-10-2026
ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਮਾਰਕੀਟ ਕਮੇਟੀ ਫਤਹਿਗੜ੍ਹ ਚੂੜੀਆਂ ਦੇ ਚੇਅਰਮੈਨ ਰਜਿੰਦਰ ਸਿੰਘ ਜਾਂਗਲਾ ਵਲੋਂ ਕਾਲਾ ਅਫਗਾਨਾ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮੰਡੀ ’ਚ ਝੋਨੇ ਦੀ ਖਰੀਦ, ਲਿਫਟਿੰਗ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੌਕੇ ’ਤੇ ਮੌਜੂਦ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਦੌਰੇ ਦੌਰਾਨ ਚੇਅਰਮੈਨ ਜਾਂਗਲਾ ਨੇ ਮੰਡੀ ’ਚ ਪੀਣ ਵਾਲੇ ਪਾਣੀ, ਛਾਂ, ਰੋਸ਼ਨੀ, ਸਫ਼ਾਈ ਆਦਿ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ’ਚ ਆਪਣੀ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਰਜਿੰਦਰ ਸਿੰਘ ਜਾਂਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਅੰਨ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਆਖਿਆ ਕਿ ਮੰਡੀਆਂ ’ਚ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਤੇ ਮਾਪਦੰਡਾਂ ਅਨੁਸਾਰ ਹੀ ਝੋਨਾ ਲਿਆਉਣ ਤਾਂ ਜੋ ਖਰੀਦ ਸਮੇਂ ਕੋਈ ਦੇਰੀ ਨਾ ਹੋਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸਪੱਸ਼ਟ ਕੀਤਾ ਕਿ ਫ਼ਸਲ ਦੀ ਖਰੀਦ ਤੋਂ ਬਾਅਦ ਉਸ ਦੀ ਸਮੇਂ ਸਿਰ ਲਿਫਟਿੰਗ ਅਤੇ ਕਿਸਾਨਾਂ ਦੇ ਖਾਤਿਆਂ ਵਿਚ ਅਦਾਇਗੀ ਨਿਸ਼ਚਿਤ ਸਮੇਂ ਅੰਦਰ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਅਧਿਕਾਰੀ, ਸਥਾਨਕ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ, ਕਿਸਾਨ ਤੇ ਇਲਾਕੇ ਦੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਰੀਦ ਏਜੰਸੀਆਂ ਵਲੋਂ ਮੰਡੀਆਂ ’ਚ ਅਚਾਨਕ ਖ਼ਰੀਦ ਬੰਦ ਕਰਨ ਨਾਲ ਆੜ੍ਹਤੀਆਂ ਤੇ ਕਿਸਾਨਾਂ ਦਾ ਪੰਜਾਬ ਸਰਕਾਰ ਪ੍ਰਤੀ ਭਾਰੀ ਰ... ਅਗਲੀ ਖ਼ਬਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਅੱਜ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।