ਸੰਤ ਬਾਬਾ ਹਜਾਰਾ ਸਿੰਘ ਛੋਟੇ ਘੁੰਮਣਾਂ ਵਾਲਿਆਂ ਦੇ ਬਰਸੀ ਸਮਾਗਮਾਂ ਦੇ ਅਖੰਡ ਪਾਠ ਸਾਹਿਬ ਆਰੰਭ, 25 ਨੂੰ ਪੈਣਗੇ ਭੋਗ
ਬਟਾਲਾ, 23 ਅਕਤੂਬਰ (ਸਤਿੰਦਰ ਸਿੰਘ)-ਧੰਨ-ਧੰਨ ਸੰਤ ਬਾਬਾ ਹਜਾਰਾ ਸਿੰਘ ਜੀ ਛੋਟੇ ਘੁੰਮਣਾ ਵਾਲਿਆਂ ਦੇ 38ਵੇਂ ਬਰਸੀ ਸਮਾਗਮਾਂ ਦੇ ਸਬੰਧ ’ਚ ਗੁਰਦੁਆਰਾ ਬੋਹੜੀ ਸਾਹਿਬ ਛੋਟੇ ਘੁੰਮਣਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਸਬੰਧੀ ਗੁਰਦੁਆਰਾ ਬੋਹੜੀ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਨਾਮਦੇਵ ਨੇ ਦੱਸਿਆ ਕਿ ਬਾਬਾ ਜੀ ਦੇ ਪਾਠੀ ਸਿੰਘਾਂ ਦੇ ਜਥੇ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 25 ਅਕਤੂਬਰ ਦਿਨ ਐਤਵਾਰ ਨੂੰ ਪਾਏ ਜਾਣਗੇ।
ਸ
ਸੰਤ ਬਾਬਾ ਹਜਾਰਾ ਸਿੰਘ ਛੋਟੇ ਘੁੰਮਣਾਂ ਵਾਲੇ
24-10-2026
ਬਟਾਲਾ, 23 ਅਕਤੂਬਰ (ਸਤਿੰਦਰ ਸਿੰਘ)-ਧੰਨ-ਧੰਨ ਸੰਤ ਬਾਬਾ ਹਜਾਰਾ ਸਿੰਘ ਜੀ ਛੋਟੇ ਘੁੰਮਣਾ ਵਾਲਿਆਂ ਦੇ 38ਵੇਂ ਬਰਸੀ ਸਮਾਗਮਾਂ ਦੇ ਸਬੰਧ ’ਚ ਗੁਰਦੁਆਰਾ ਬੋਹੜੀ ਸਾਹਿਬ ਛੋਟੇ ਘੁੰਮਣਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਸਬੰਧੀ ਗੁਰਦੁਆਰਾ ਬੋਹੜੀ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਨਾਮਦੇਵ ਨੇ ਦੱਸਿਆ ਕਿ ਬਾਬਾ ਜੀ ਦੇ ਪਾਠੀ ਸਿੰਘਾਂ ਦੇ ਜਥੇ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 25 ਅਕਤੂਬਰ ਦਿਨ ਐਤਵਾਰ ਨੂੰ ਪਾਏ ਜਾਣਗੇ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪੰਤਰ ਦੀਵਾਨ ਸਜਾਏ ਜਾਣਗੇ, ਜਿਸ ’ਚ ਪੰਥ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ ਤੇ ਮਹਾਂਪੁਰਸ਼ ਹਾਜ਼ਰੀਆਂ ਭਰਨਗੇ। ਪਾਠੀ ਸਿੰਘਾਂ ਵਲੋਂ ਵੀ ਗੁਰਬਾਣੀ ਦੇ ਸ਼ਬਦ ਪੜ੍ਹੇ ਜਾਣਗੇ। ਬਰਸੀ ਸਮਾਗਮਾਂ ਦਾ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। ਗੁਰਦੁਆਰਿਆਂ ਨੂੰ ਉਚੇਚੇ ਤੌਰ ’ਤੇ ਸਜਾਇਆ ਗਿਆ ਹੈ। ਰੰਗ ਬਿਰੰਗੀਆਂ ਲਾਇਟਾਂ ਲਗਾਈਆਂ ਗਈਆਂ ਹਨ। ਸੰਗਤ ਦੀ ਸੇਵਾ ਲਈ ਲੰਗਰ ਅਤੁੱਟ ਵਰਤਾਏ ਜਾਣਗੇ। ਜੋੜਿਆਂ ਤੇ ਵਾਹਨ ਸਟੈਂਡ ਦੀ ਸੇਵਾ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਬਾਬ ਹਜ਼ਾਰਾ ਸਿੰਘ ਛੌਟੇ ਘੁੰਮਣਾ ਵਾਲਿਆਂ ਦੇ ਬਰਸੀ ਸਮਾਗਮਾਂ ਦਾ ਸੰਗਤਾਂ ਦੇ ਮਨਾਂ ਵਿਚ ਭਾਰੀ ਉਤਸ਼ਾਹ ਹੈ। ਇਲਾਕੇ ਦੀ ਸੰਗਤ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤ ਬਰਸੀ ਸਮਾਗਮ ’ਚ ਸ਼ਿਰਕਤ ਕਰੇਗੀ।