24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਸਿਆਸੀ ਸਥਿਤੀ, ਲੋਕਾਂ ਦੀਆਂ ਸਮੱਸਿਆਵਾਂ ਤੇ ਪਾਰਟੀ ਦੀਆਂ ਸਰਗਰਮੀਆਂ ਬਾਰੇ ਕਰਵਾਇਆ ਜਾਣੂ

ਬਟਾਲਾ, 23 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ’ਚ ਸਰਗਰਮੀਆਂ ਤੇਜ਼ ਹੋਣ ਦੇ ਨਾਲ-ਨਾਲ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਆਪਣੇ ਹਲਕਿਆਂ ’ਚ ਪਾਰਟੀ ਦੀ ਸਥਿਤੀ ਤੇ ਜਥੇਬੰਦਕ ਗਤੀਵਿਧੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਅਹਿਮ ਮੀਟਿੰਗ ਕੀਤੀ ਗਈ।

ਅਜੀਤ ਡੈਸਕ 24-10-2026
ਬਟਾਲਾ, 23 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ’ਚ ਸਰਗਰਮੀਆਂ ਤੇਜ਼ ਹੋਣ ਦੇ ਨਾਲ-ਨਾਲ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਆਪਣੇ ਹਲਕਿਆਂ ’ਚ ਪਾਰਟੀ ਦੀ ਸਥਿਤੀ ਤੇ ਜਥੇਬੰਦਕ ਗਤੀਵਿਧੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਮੌਜੂਦਾ ਸਿਆਸੀ ਸਥਿਤੀ, ਲੋਕਾਂ ਦੀਆਂ ਸਮੱਸਿਆਵਾਂ, ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਤੇ ਵਰਕਰਾਂ ਵਲੋਂ ਕੀਤੀ ਜਾ ਰਹੀ ਮਿਹਨਤ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਦੇ ਨਾਲ ਹੀ ਹਲਕੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਵਰਕਰਾਂ ਦੀ ਭੂਮਿਕਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਲਕੇ ਦੇ ਵੱਖ-ਵੱਖ ਖੇਤਰਾਂ ਵਿਚ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਸਕਣ ਵਾਲੇ ਯਤਨਾਂ ਬਾਰੇ ਗੱਲਬਾਤ ਹੋਣ ਦੀ ਜਾਣਕਾਰੀ ਦਿੱਤੀ ਗਈ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਦੇ ਪਾਰਟੀ ਵਰਕਰਾਂ ਦੀ ਕਾਰਗੁਜ਼ਾਰੀ ਤੇ ਜਥੇਬੰਦਕ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ’ਚ ਪਾਰਟੀ ਦੀਆਂ ਸਰਗਰਮੀਆਂ, ਲੋਕਾਂ ਨਾਲ ਸੰਪਰਕ ਅਤੇ ਸੰਗਠਨ ਨੂੰ ਲੈ ਕੇ ਹੋਣ ਵਾਲੇ ਯਤਨ ਵੀ ਸਿਆਸੀ ਚਰਚਾ ਦਾ ਅਹਿਮ ਹਿੱਸਾ ਹਨ। ਇਸ ਮੌਕੇ ਉੱਘੇ ਕਾਰੋਬਾਰੀ ਤੇ ਐਨਆਰਆਈ ਜਤਿੰਦਰ ਸਿੰਘ ਧਾਲੀਵਾਲ ਅਤੇ ਹਰਵਿੰਦਰ ਸਿੰਘ ਹੈਰੀ ਬਟਾਲਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਮੋਚਪੁਰ ਵਿਖੇ ਵਿਸ਼ੇਸ਼ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਡੀ.ਏ.ਪੀ. ਖਾਦ ਨਾਲ ਵਾਧੂ ਵਸਤਾਂ ਖਰੀਦਣ ਲਈ ਕਿਸਾਨਾਂ ਨੂੰ ਮਜਬੂਰ ਨਾ ਕਰਨ ਖੇਤੀ ਸਟੋਰ ਮਾਲਕ- ਕਰਨੈਲ ਸਿੰਘ ਸ਼ੇਰਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।