24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਸ਼ੂ ਪਾਲਣ ਵਿਭਾਗ ਵਲੋਂ ਮੋਚਪੁਰ ਵਿਖੇ ਵਿਸ਼ੇਸ਼ ਜਾਂਚ ਕੈਂਪ ਲਗਾਇਆ

ਕਾਹਨੂੰਵਾਨ, 23 ਅਕਤੂਬਰ (ਨਿਸ਼ਾਨ ਸਿੰਘ ਚਾਹਲ)-ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡ ਮੋਚਪੁਰ ਵਿਖੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ ਤੇ ਸੀਨੀਅਰ ਵੈਟਰਨਰੀ ਡਾਕਟਰ ਗੁਰਦੇਵ ਸਿੰਘ ਦੇ ਹੁਕਮਾਂ ਤਹਿਤ ਪਸ਼ੂਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ।

ਅਜੀਤ ਡੈਸਕ 24-10-2026
ਕਾਹਨੂੰਵਾਨ, 23 ਅਕਤੂਬਰ (ਨਿਸ਼ਾਨ ਸਿੰਘ ਚਾਹਲ)-ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡ ਮੋਚਪੁਰ ਵਿਖੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ ਤੇ ਸੀਨੀਅਰ ਵੈਟਰਨਰੀ ਡਾਕਟਰ ਗੁਰਦੇਵ ਸਿੰਘ ਦੇ ਹੁਕਮਾਂ ਤਹਿਤ ਪਸ਼ੂਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਡਾ.ਅਮਨਦੀਪ ਸਿੰਘ, ਮਹਾਂਵੀਰ ਜੋਸ਼ੀ ਅਤੇ ਡਾ. ਪ੍ਰਤਿਸ਼ਠਾ ਤੋਂ ਇਲਾਵਾ ਵੈਟਰਨਰੀ ਇੰਸਪੈਕਟਰ ਗੁਰਪ੍ਰੀਤ ਸਿੰਘ ਤੇ ਮੋਹਿਤ ਕੁਮਾਰ ’ਤੇ ਆਧਾਰਿਤ ਟੀਮ ਵਲੋਂ ਪਸ਼ੂਆਂ ਨੂੰ ਹੋਣ ਵਾਲੀਆਂ ਵੱਖ-ਵੱਖ ਬਿਮਾਰੀਆਂ, ਜਿਵੇਂ ਮੂੰਹ-ਖੁਰ, ਲੰਪੀ ਸਕਿਨ, ਗਲਘੋਟੂ ਅਤੇ ਬਰੂਸੈਲਾ ਤੋਂ ਬਚਾਅ ਤੇ ਇਨ੍ਹਾਂ ਦੀ ਰੋਕਥਾਮ ਸਬੰਧੀ ਪਸ਼ੂ ਪਾਲਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮਾਹਿਰ ਡਾਕਟਰਾਂ ਵਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਿਹਤ ਤੇ ਦੁੱਧ ਉਤਪਾਦਨ ਵਿਚ ਸੁਧਾਰ ਲਈ ਪਸ਼ੂਆਂ ਦੇ ਚਾਰੇ ਵਿਚ ਮਿਨਰਲ ਮਿਕਸਚਰ ਪਾਊਡਰ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ। ਡਾਕਟਰਾਂ ਦੀ ਟੀਮ ਵਲੋਂ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ ਮੁਫ਼ਤ ਦਵਾਈਆਂ ਵੀ ਪਸ਼ੂ ਪਾਲਕਾਂ ਨੂੰ ਵੰਡੀਆਂ ਗਈਆਂ। ਵਿਭਾਗੀ ਅਧਿਕਾਰੀਆਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂਆਂ ਦੀ ਸਿਹਤ ਪ੍ਰਤੀ ਸੁਚੇਤ ਰਹਿਣ ਤੇ ਕਿਸੇ ਵੀ ਬਿਮਾਰੀ ਦੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਨੇੜਲੇ ਪਸ਼ੂ ਹਸਪਤਾਲ ਜਾਂ ਵੈਟਰਨਰੀ ਡਾਕਟਰ ਨਾਲ ਸੰਪਰਕ ਕਰਨ।
ਪਿਛਲੀ ਖ਼ਬਰ ਖਾਦਾਂ ਨਾਲ ਬੇਲੋੜੀਆਂ ਚੀਜਾਂ ਲਾ ਕੇ ਕੀਤੀ ਜਾ ਰਹੀ ਕਿਸਾਨਾਂ ਦੀ ਜਬਰੀ ਲੁੱਟ ਅਗਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਸਿਆਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।