24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜਾਗਰੂਕ ਵੋਟਰ ਹੀ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਦੇ ਹਨ-ਡਾ: ਗਿੱਲ

ਪਠਾਨਕੋਟ, 23 ਅਕਤੂਬਰ (ਸੰਧੂ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਵੀਪ ਟੀਮ ਵਲੋਂ ਆਰ. ਆਰ.

ਅਜੀਤ ਡੈਸਕ 24-10-2026
ਪਠਾਨਕੋਟ, 23 ਅਕਤੂਬਰ (ਸੰਧੂ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਵੀਪ ਟੀਮ ਵਲੋਂ ਆਰ.ਆਰ.ਐਮ.ਕੇ. ਆਰਿਆ ਮਹਿਲਾ ਮਹਾਂਵਿਦਿਆਲੇ ਪਠਾਨਕੋਟ ਵਿਖੇ ਐਸ.ਐਸ.ਆਰ. ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਪ੍ਰੋਗਰਾਮ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਡਾ: ਪਲਵੀ ਤੇ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਕਮ ਜ਼ਿਲ੍ਹਾ ਭੂਮੀ ਰੱਖਿਆ ਅਧਿਕਾਰੀ ਗੁਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ । ਇਸ ਮੌਕੇ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ: ਰੁਪਿੰਦਰਜੀਤ ਗਿੱਲ ਨੇ ਕਿਹਾ ਕਿ ਵੋਟ ਸਾਡਾ ਅਧਿਕਾਰ ਹੀ ਨਹੀਂ, ਸਗੋਂ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦੀ ਸਾਡੀ ਜ਼ਿੰਮੇਵਾਰੀ ਵੀ ਹੈ । ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਨੂੰ ਆਪਣੀ ਵੋਟ ਦੀ ਮਹੱਤਤਾ ਸਮਝਦਿਆਂ ਚੋਣਾਂ ਵਿਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ । ਜਾਗਰੂਕ ਵੋਟਰ ਹੀ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਦੇ ਹਨ । ਸੈਮੀਨਾਰ ਦੌਰਾਨ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਵੋਟ ਬਣਵਾਉਣ ਦੀ ਪ੍ਰਕਿਰਿਆ ਤੇ ਚੋਣਾਂ ਵਿਚ ਭਾਗ ਲੈਣ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਇਸ ਮੌਕੇ ਸਵੀਪ ਟੀਮ ਦੇ ਸਹਾਇਕ ਹੈੱਡਮਾਸਟਰ ਸੰਜੀਵ ਕੁਮਾਰ, ਟੀਮ ਮੈਂਬਰ ਹਰਸਿਮਰਨਜੀਤ ਸਿੰਘ, ਵਿਵੇਕ ਡੋਗਰਾ ਤੇ ਅਮਿਤ ਡੋਗਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ । ਕਾਲਜ ਦੀ ਸਵੀਪ ਇੰਚਾਰਜ ਡਾ: ਆਰਤੀ ਪਲਟਾ ਸਮੇਤ ਕਾਲਜ ਦਾ ਸਟਾਫ਼ ਵੀ ਮੌਜੂਦ ਸੀ ।
ਪਿਛਲੀ ਖ਼ਬਰ ਏ.ਬੀ. ਕਾਲਜ ਨੇੜੇ ਕਥਿਤ ਨਾਜਾਇਜ਼ ਕਾਲੋਨੀ ’ਚ ਚੱਲ ਰਹੇ ਨਿਰਮਾਣ ਕਾਰਜ ਨੂੰ ਰੁਕਵਾਉਣ ਪਹੁੰਚੀ ਨਗਰ ਨਿਗਮ ਦੀ ਟੀਮ ਨਿਯਮਾ... ਅਗਲੀ ਖ਼ਬਰ ਐਸ.ਆਈ.ਆਰ. ਰੱਦ ਕਰਨ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।