ਜ਼ਿਲਾ ਪੱਧਰੀ ਗੁਰਮਤਿ ਸਮਾਗਮ ਅਤੇ ਮਹਾਨ ਅੰਮ੍ਰਿਤ ਸੰਚਾਰ 29 ਨੂੰ- ਜਥੇ ਲੰਗਾਹ, ਜਥੇਦਾਰ ਗੋਰਾ
ਬਟਾਲਾ, 24 ਅਕਤੂਬਰ (ਸਤਿੰਦਰ ਸਿੰਘ)-ਜ਼ਿਲਾ ਗੁਰਦਾਸਪੁਰ ਤੇ ਪਠਾਨਕੋਟ ਦਾ ਸਾਂਝਾ ਜਿਲਾ ਪੱਧਰੀ ਮਹਾਨ ਗੁਰਮਤਿ ਸਮਾਗਮ ਅਤੇ ਮਹਾਨ ਅੰਮ੍ਰਿਤ ਸੰਚਾਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ 29 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ ਕੰਵਲਪ੍ਰੀਤ ਸਿੰਘ ਕਾਕੀ ਹਲਕਾ ਇੰਚਾਰਜ ਕਾਦੀਆਂ ਨੇ ਸਾਂਝੇ ਤੌਰ ਤੇ ਦਿੰਦਿਆਂ ਦੱਸਿਆ ਕਿ 29 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਕਰਵਾਏ ਜਾ ਰਹੇ ਮਹਾਨ ਅੰਮ੍ਰਿਤ ਸੰਚਾਰ ਮੋਕੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ ਅੰਮ੍ਰਿਤ ਛੱਕਣ ਵਾਲੇ ਅੰਮ੍ਰਿਤ ਅਭਲਾਖੀਆ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾਉਣਗੇ।
ਬਟਾਲਾ, 24 ਅਕਤੂਬਰ (ਸਤਿੰਦਰ ਸਿੰਘ)-ਜ਼ਿਲਾ ਗੁਰਦਾਸਪੁਰ ਤੇ ਪਠਾਨਕੋਟ ਦਾ ਸਾਂਝਾ ਜਿਲਾ ਪੱਧਰੀ ਮਹਾਨ ਗੁਰਮਤਿ ਸਮਾਗਮ ਅਤੇ ਮਹਾਨ ਅੰਮ੍ਰਿਤ ਸੰਚਾਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ 29 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ ਕੰਵਲਪ੍ਰੀਤ ਸਿੰਘ ਕਾਕੀ ਹਲਕਾ ਇੰਚਾਰਜ ਕਾਦੀਆਂ ਨੇ ਸਾਂਝੇ ਤੌਰ ਤੇ ਦਿੰਦਿਆਂ ਦੱਸਿਆ ਕਿ 29 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਕਰਵਾਏ ਜਾ ਰਹੇ ਮਹਾਨ ਅੰਮ੍ਰਿਤ ਸੰਚਾਰ ਮੋਕੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ ਅੰਮ੍ਰਿਤ ਛੱਕਣ ਵਾਲੇ ਅੰਮ੍ਰਿਤ ਅਭਲਾਖੀਆ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾਉਣਗੇ। ਜਥੇਦਾਰ ਲੰਗਾਹ, ਜਥੇਦਾਰ ਗੋਰਾ ਅਤੇ ਸ੍ਰ ਕਾਕੀ ਨੇ ਦੱਸਿਆ ਕਿ ਅੰਮ੍ਰਿਤ ਛੱਕਣ ਵਾਲੇ ਅੰਮ੍ਰਿਤ ਅਭਲਾਖੀਆ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਮੁਫ਼ਤ ਕਕਾਰ ਦਿੱਤੇ ਜਾਣਗੇ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ,ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ, ਸੇਵਾ ਸਭਾ ਸੁਸਾਇਟੀਆ, ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਖ-ਵੱਖ ਰਾਜਸੀ, ਸਮਾਜਿਕ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਤੇ ਹਜ਼ਾਰਾਂ ਸੰਗਤਾਂ ਗੁਰਮਤਿ ਸਮਾਗਮ ਵਿੱਚ ਨਤਮਸਤਕ ਹੋਣਗੇ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਦੀ ਬੇਨਤੀ ਕੀਤੀ। ਇਸ ਮੌਕੇ ਤੇ ਜਗਦੀਸ਼ ਸਿੰਘ ਬੁੱਟਰ ਇੰਚਾਰਜ ਸ਼੍ਰੋਮਣੀ ਕਮੇਟੀ, ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਸਤਨਾਮ ਸਿੰਘ ਗੋਸ਼ਲ ਮੈਨੇਜਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ, ਰਣਜੀਤ ਸਿੰਘ ਕਲਿਆਣਪੁਰ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਬਾਬਾ ਨੱਥਾ ਸਿੰਘ ਸੰਧਵਾਂ, ਨਰਿੰਦਰ ਸਿੰਘ ਬਾੜਾ, ਪਰਮਵੀਰ ਸਿੰਘ ਲਾਡੀ, ਬੀਬੀ ਸ਼ਰਨਜੀਤ ਕੌਰ ਜਿੰਦੜ ਪ੍ਰਧਾਨ ਇਸਤਰੀ ਅਕਾਲੀ ਦਲ, ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ, ਰਜਿੰਦਰ ਸਿੰਘ ਵੈਰੋਕੇ ਸਰਕਲ ਜਥੇਦਾਰ ਸ਼੍ਰੋਮਣੀ ਅਕਾਲੀ ਦਲ, ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ, ਰਵਿੰਦਰ ਸਿੰਘ ਜੱਗਾ ਪ੍ਰਧਾਨ ਥੀਨ ਡੈਮ ਪਠਾਨਕੋਟ, ਮਨਪ੍ਰੀਤ ਸਿੰਘ ਸਾਹਨੀ ਪਠਾਨਕੋਟ, ਬਿਕਰਮਜੀਤ ਸਿੰਘ ਨਠਵਾਲ, ਸ਼ਮਸ਼ੇਰ ਸਿੰਘ ਚੀਮਾ, ਮਨਪ੍ਰੀਤ ਸਿੰਘ ਸਾਹਨੀ ਪਠਾਨਕੋਟ, ਕੰਵਲਜੀਤ ਸਿੰਘ ਪਵਾਰ ਸਾਬਕਾ ਚੇਅਰਮੈਨ, ਸ਼ਮਸ਼ੇਰ ਸਿੰਘ ਚੀਮਾ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ, ਪਰਮਜੀਤ ਸਿੰਘ ਸਾਬਕਾ ਮੈਨੇਜਰ, ਭਾਈ ਗੁਰਨਾਮ ਸਿੰਘ ਨਿਗਰਾਨ ਧਰਮ ਪ੍ਰਚਾਰ ਕਮੇਟੀ, ਭਾਈ ਜਗਰੂਪ ਸਿੰਘ ਕਲਿਆਣਪੁਰ ਪ੍ਰਚਾਰਕ, ਭਾਈ ਕਪਿਲ ਦੀਪ ਸਿੰਘ ਪ੍ਰਚਾਰਕ, ਭਾਈ ਸਰਵਨ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਤੇਜਵੰਤ ਸਿੰਘ ਰਣੀਆਂ, ਗੁਰਪ੍ਰੀਤ ਸਿੰਘ, ਮਿਹਰਬਾਨ ਸਿੰਘ, ਤੇਜਬੀਰ ਸਿੰਘ ਪੱਡਾ ਆਦਿ ਸੰਗਤਾਂ ਹਾਜ਼ਰ ਸਨ।