25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਐੱਸ.ਐੱਸ. ਬਾਜਵਾ ਸਕੂਲ ’ਚ ਮਨਾਇਆ ‘ਵਿਸ਼ਵ ਪੋਲੀਓ’ ਦਿਵਸ

ਬਟਾਲਾ, 24 ਅਕਤੂਬਰ (ਸਤਿੰਦਰ ਸਿੰਘ)-ਐੱਸ. ਐੱਸ.

ਅਜੀਤ ਡੈਸਕ 25-10-2026
ਬਟਾਲਾ, 24 ਅਕਤੂਬਰ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਵਿਚ ਵਿਸ਼ਵ ਪੋਲੀਓ ਦਿਵਸ ਦੇ ਮੌਕੇ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਲਈ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਿਆ, ਜਿਸ ਵਿਚ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥਣਾਂ ਨੇ ਆਪਣੇ ਪੋਸਟਰਾਂ ਰਾਹੀਂ ਪੋਲੀਓ ਤੋਂ ਬਚਾਅ, ਟੀਕਾਕਰਨ ਦੀ ਮਹੱਤਤਾ ਅਤੇ ਪੋਲੀਓ ਮੁਕਤ ਸਮਾਜ ਦਾ ਸੰਦੇਸ਼ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ ਰਾਸ਼ਟਰੀ ਪੁਰਸਕਾਰ ਵਿਜੇਤਾ ਅਤੇ ਪ੍ਰਿੰਸੀਪਲ ਅਮਿਤ ਸਿੰਘ ਨੋਗਾ ਨੇ ਇਸ ਗਤੀਵਿਧੀ ਦੀ ਸ਼ਾਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਸਮਾਜਿਕ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤ ਪ੍ਰਤੀ ਜ਼ਿੰਮੇਵਾਰ ਬਣਨ ਲਈ ਵੀ ਪ੍ਰੇਰਿਤ ਕਰਦੇ ਹਨ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੋਲੀਓ ਵਰਗੀ ਬਿਮਾਰੀ ਤੋਂ ਬਚਾਅ ਅਤੇ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।
ਪਿਛਲੀ ਖ਼ਬਰ ਜੂਆ ਖੇਡਦੇ 6 ਵਿਅਕਤੀ ਨਕਦੀ ਸਮੇਤ ਕਾਬੂ ਅਗਲੀ ਖ਼ਬਰ ‘ਆਪ’ ਸਰਕਾਰ ਨੇ ਨਸ਼ਿਆਂ ਖਿਲਾਫ਼ ਸੀ.ਬੀ.ਆਈ. ਜਾਂਚ ਸੌਂਪ ਕੇ ਪੰਜਾਬ ਦੇ ਹਿੱਤ ’ਚ ਕੀਤਾ ਫ਼ੈਸਲਾ-ਚੇਅ. ਬਾਠ ਝੰਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।