25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਡੇਰਾ ਬਾਬਾ ਨਾਨਕ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਦੌਰਾਨ 4 ਨਸ਼ਾ ਤਸਕਰ ਕਾਬੂ, ਵੱਖ-ਵੱਖ ਧਰਾਵਾਂ ਤਹਿਤ ਮੁਕੱਦਮੇ ਦਰਜ

ਡੇਰਾ ਬਾਬਾ ਨਾਨਕ, 24 ਅਕਤੂਬਰ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਪੁਲਿਸ ਵਲੋਂ ਡੀ. ਐਸ.

ਥਾਣਾ ਡੇਰਾ ਬਾਬਾ ਨਾਨਕ ਦੇ ਡੀ. ਐਸ. ਪੀ. ਜੋਗਾ ਸਿੰਘ ਜਾਣਕਾਰੀ ਦਿੰਦੇ ਹੋਏ। ਤਸਵੀਰ : ਹੀਰਾ ਸਿੰਘ ਮਾਂਗਟ 25-10-2026
ਡੇਰਾ ਬਾਬਾ ਨਾਨਕ, 24 ਅਕਤੂਬਰ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਪੁਲਿਸ ਵਲੋਂ ਡੀ. ਐਸ. ਪੀ. ਜੋਗਾ ਸਿੰਘ ਦੀ ਅਗਵਾਈ ਹੇਠ ਸਰਹੱਦੀ ਇਲਾਕੇ ਦੇ ਪਿੰਡ ਠੇਠਰਕੇ, ਧਰਮਕੋਟ ਰੰਧਾਵਾ, ਸ਼ਹਿਜ਼ਾਦਾ, ਮੇਘਾ, ਸਾਹਪੁਰ ਗੁਰਾਇਆ ਤੇ ਅਗਵਾਨ ਅੰਦਰ ਚਲਾਏ ਗਏ ਕਾਸੋ ਆਪ੍ਰੇਸ਼ਨ ਦੌਰਾਨ 4 ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਡੀ. ਐਸ. ਪੀ. ਜੋਗਾ ਸਿੰਘ ਨੇ ਦੱਸਿਆ ਕਿ ਥਾਣਾ ਡੇਰਾ ਬਾਬਾ ਨਾਨਕ, ਥਾਣਾ ਕੋਟਲੀ ਸੂਰਤ ਮੱਲੀ ਤੇ ਥਾਣਾ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਪੁਲਿਸ ਵਲੋਂ ਸਰਹੱਦੀ ਇਲਾਕੇ ਦੇ ਪਿੰਡਾਂ ਦੀਆਂ ਸੱਕੀ ਥਾਵਾਂ ਥਾਵਾਂ ’ਤੇ ਕੀਤੀ ਤਲਾਸ਼ੀ ਦੌਰਾਨ ਚਾਰ ਨੌਜਵਾਨਾਂ ਨੂੰ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਇਨ੍ਹਾਂ ਨੌਜਵਾਨਾਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀ. ਐਸ. ਪੀ. ਜੋਗਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੁਲਿਸ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਾਸਤੇ ਸਖਤ ਕਦਮ ਚੁੱਕੇ ਗਏ ਹਨ ਤੇ ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਅਸ਼ੋਕ ਕੁਮਾਰ ਸ਼ਰਮਾ ਐਸ. ਐਚ. ਓ. ਡੇਰਾ ਬਾਬਾ ਨਾਨਕ, ਸਤਪਾਲ ਸਿੰਘ ਐਸ. ਐਚ. ਓ. ਕੋਟਲੀ ਸੂਰਤ ਮੱਲ੍ਹੀ ਤੇ ਬਲਜੀਤ ਸਿੰਘ ਐਸ. ਐਚ. ਓ. ਕੋਰੀਡੋਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਸਬਾ ਘੁਮਾਣ 70 ਸਾਲਾਂ ਬਾਅਦ ਵੀ ਪੱਕੀ ਦਾਣਾ ਮੰਡੀ ਤੋਂ ਵਾਂਝਾ-ਚੀਮਾ ਅਗਲੀ ਖ਼ਬਰ ਜੂਆ ਖੇਡਦੇ 6 ਵਿਅਕਤੀ ਨਕਦੀ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।