ਗੋਲਡਨ ਪਬਲਿਕ ਸਕੂਲ ਦੇਹੜ ਦੇ ਵਿਦਿਆਰਥੀਆ ਨੇ ਧਾਰਮਿਕ ਪ੍ਰੀਖਿਆ ’ਚ ਮਾਰੀਆਂ ਮੱਲ੍ਹਾਂ
ਕੋਟਲੀ ਸੂਰਤ ਮੱਲ੍ਹੀ, 24 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਗੋਲਡਨ ਪਬਲਿਕ ਸਕੂਲ ਦੇਹੜ ਦੇ ਵਿਦਿਆਰਥੀਆ ਨੇ ਧਾਰਮਿਕ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਨਾਮ ਪ੍ਰਾਪਤ ਕੀਤੇ ਹਨ। ਸਕੂਲ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਧਾਰਮਿਕ ਇਮਤਿਹਾਨ ’ਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਅਜੀਤ ਡੈਸਕ
25-10-2026