26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਐਸ.ਡੀ.ਐਮ.ਮੰਗ-ਪੱਤਰ ਸੌਂਪਿਆ

ਫ਼ਤਿਹਗੜ੍ਹ ਚੂੜੀਆਂ, 24 ਅਕਤੂਬਰ (ਐਮ. ਐਸ.

ਅਜੀਤ ਡੈਸਕ 25-10-2026
ਫ਼ਤਿਹਗੜ੍ਹ ਚੂੜੀਆਂ, 24 ਅਕਤੂਬਰ (ਐਮ.ਐਸ.ਫੁੱਲ)-ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਵਿਆਪੀ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਗੁਰਦਾਸਪੁਰ ਵਲੋਂ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ’ਚ ਫ਼ਤਿਹਗੜ੍ਹ ਚੂੜੀਆਂ ਵਿਖੇ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਸਬ - ਡਿਵੀਜ਼ਨਲ ਮੈਜਿਸਟਰੇਟ ਫ਼ਤਿਹਗੜ੍ਹ ਚੂੜੀਆਂ ਰਾਹੀਂ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੂੰ ਇੱਕ ਮੰਗ-ਪੱਤਰ ਸੌਂਪਿਆ। ਕਿਸਾਨ ਆਗੂਆਂ ਨੇ ਮੰਗ-ਪੱਤਰ ਰਾਹੀਂ ਮੰਗ ਕੀਤੀ ਕਿ ਐਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ ਤੇ ਵੋਟਰ ਸੂਚੀਆਂ ’ਚੋਂ ਬਿਨਾਂ ਕਿਸੇ ਪਾਰਦਰਸ਼ਤਾ ਦੇ ਹਟਾਏ ਗਏ 13.41 ਕਰੋੜ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਬਹਾਲ ਕੀਤੇ ਜਾਣ। ਧਰਨੇ ਵਿੱਚ ਸਕੱਤਰ ਦਲਜੀਤ ਸਿੰਘ, ਗੁਰਮੁਖ ਸਿੰਘ ਖਹਿਰਾ, ਰਮਿੰਦਰਜੀਤ ਸਿੰਘ ਮਾਲੇਵਾਲ, ਮਾਸਟਰ ਨਿਰਮਲ ਸਿੰਘ, ਜੋਗਾ ਸਿੰਘ, ਪ੍ਰਤਾਪ ਸਿੰਘ, ਪ੍ਰਕਾਸ਼ ਸਿੰਘ, ਹਰਦੀਪ ਸਿੰਘ, ਕਰਨੈਲ ਸਿੰਘ ਅਤੇ ਰਵਿੰਦਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰ. ਪਬਲਿਕ ਸਕੂਲ ਮੱਲ੍ਹਿਆਂਵਾਲ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ’ਚ ਮੱਲ੍ਹਾਂ... ਅਗਲੀ ਖ਼ਬਰ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਨਵ-ਨਿਯੁਕਤ ਪ੍ਰਧਾਨ ਬਰਾੜ ਵਲੋਂ ਸਿੱਖ ਨੈਸ਼ਨਲ ਕਾਲਜ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।