26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰ. ਪਬਲਿਕ ਸਕੂਲ ਮੱਲ੍ਹਿਆਂਵਾਲ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ’ਚ ਮੱਲ੍ਹਾਂ ਮਾਰੀਆਂ

ਵਡਾਲਾ ਬਾਂਗਰ, 24 ਅਕਤੂਬਰ (ਭੁੰਬਲੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਅੰਮ੍ਰਿਤਸਰ ਵਲੋਂ ਕਰਵਾਏ ਨੈਤਿਕ ਸਿੱਖਿਆ ਇਮਤਿਹਾਨ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲ੍ਹਿਆਂਵਾਲ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਦਰਜਾ ਪ੍ਰਾਪਤ ਕੀਤਾ। ਭਾਗ—ਏ ਵਿਚੋਂ ਗੁਰਜੋਤ ਕੌਰ ਨੇ ਪਹਿਲਾ, ਜੋਤਵੀਰ ਕੌਰ ਨੇ ਦੂਜਾ ਤੇ ਅਵਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 25-10-2026
ਵਡਾਲਾ ਬਾਂਗਰ, 24 ਅਕਤੂਬਰ (ਭੁੰਬਲੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਅੰਮ੍ਰਿਤਸਰ ਵਲੋਂ ਕਰਵਾਏ ਨੈਤਿਕ ਸਿੱਖਿਆ ਇਮਤਿਹਾਨ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲ੍ਹਿਆਂਵਾਲ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਦਰਜਾ ਪ੍ਰਾਪਤ ਕੀਤਾ। ਭਾਗ—ਏ ਵਿਚੋਂ ਗੁਰਜੋਤ ਕੌਰ ਨੇ ਪਹਿਲਾ, ਜੋਤਵੀਰ ਕੌਰ ਨੇ ਦੂਜਾ ਤੇ ਅਵਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗਰੁੱਪ-ਬੀ ’ਚ ਮਨਪ੍ਰੀਤ ਕੌਰ ਨੇ ਪਹਿਲਾ, ਗੁਰਨਾਜ ਕੌਰ ਨੇ ਦੂਜਾ ਤੇ ਜਸ਼ਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗਰੁੱਪ-ਸੀ ਵਿਚ ਹਰਜੋਤ ਕੌਰ ਨੇ ਪਹਿਲਾ ਸਥਾਨ, ਰਵੀਦੀਪ ਕੌਰ ਨੇ ਦੂਜਾ ਸਥਾਨ ਤੇ ਜਸ਼ਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਇਮਤਿਹਾਨ ਦੀ ਤਿਆਰੀ ਮਿਊਜ਼ਿਕ ਅਧਿਆਪਕ ਮੈਡਮ ਸਿਮਰਨਜੀਤ ਕੌਰ, ਬਿੰਦਰ ਸਿੰਘ ਤੇ ਗੁਰਮੀਤ ਸਿੰਘ ਨੇ ਕਰਵਾਈ। ਮੈਡਮ ਸੁਮਨ ਨੇ ਕਿਹਾ ਕਿ ਅਧਿਆਪਕ ਹੀ ਬੱਚਿਆਂ ਦੇ ਭਵਿੱਖ ਦੇ ਨਿਰਮਾਤਾ ਹੁੰਦੇ ਹਨ ਤੇ ਸਮਾਜ ਨੂੰ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਹਮੇਸ਼ਾਂ ਆਪਣੇ ਗੁਰੂਆਂ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਮੈਨੇਜ਼ਮੈਂਟ, ਮੈਡਮ ਸੁਮਨ ਉਪ ਪ੍ਰਿੰਸੀਪਲ ਅਤੇ ਮਨਪ੍ਰੀਤ ਸਿੰਘ ਮੈਨੇਜਰ ਨੇ ਭਾਗ ਲੈਣ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਤਾਇਕਵਾਂਡੋ’ ਮੁਕਾਬਲਿਆਂ ’ਚ ਬਾਜ਼ੀ ਮਾਰੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਐਸ.ਡੀ.ਐਮ.ਮੰਗ-ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।