25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਵੀਂ ਟੀਮ ਤੇ ਨਵੇਂ ਸੰਕਲਪ ਨਾਲ ਜਨਸੇਵਾ ਦੇ ਦੂਜੇ ਸਾਲ ’ਚ ਦਾਖ਼ਲ ਹੋਈ ਨੈਕਸਟ ਹੋਪ ਐਜੂਕੇਸ਼ਨਲ ਸੁਸਾਇਟੀ

ਪਠਾਨਕੋਟ, 24 ਅਕਤੂਬਰ (ਸੰਧੂ)-ਸਾਲ 2024 ਵਿਚ ਸਮਾਜ ਸੇਵਾ ਦੀ ਸ਼ੁਰੂਆਤ ਕਰਕੇ 2025 ਵਿਚ ਰਜਿਸਟਰਡ ਹੋਈ ਨੈਕਸਟ ਹੋਪ ਐਜੂਕੇਸ਼ਨਲ ਸੁਸਾਇਟੀ ਨਵੀਂ ਟੀਮ ਅਤੇ ਨਵੇਂ ਉਤਸ਼ਾਹ ਨਾਲ ਜਨਸੇਵਾ ਦੇ ਦੂਜੇ ਸਾਲ ਵਿਚ ਦਾਖ਼ਲ ਹੋ ਗਈ ਹੈ। ਸਾਲ 2026 ਲਈ ਨਿਯੁਕਤ ਪ੍ਰਧਾਨ ਯੋਗਾਨੰਦ ਉਦਾਸੀਨ ਨੇ ਕਿਹਾ ਕਿ ਸੁਸਾਇਟੀ ਵਲੋਂ ਗਰੀਬ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

ਨੈਕਸਟ ਹੋਪ ਐਜੂਕੇਸ਼ਨਲ ਸੁਸਾਇਟੀ ਦੀ ਨਵੀਂ ਟੀਮ ਦੇ ਅਹੁਦੇਦਾਰ। 25-10-2026
ਪਠਾਨਕੋਟ, 24 ਅਕਤੂਬਰ (ਸੰਧੂ)-ਸਾਲ 2024 ਵਿਚ ਸਮਾਜ ਸੇਵਾ ਦੀ ਸ਼ੁਰੂਆਤ ਕਰਕੇ 2025 ਵਿਚ ਰਜਿਸਟਰਡ ਹੋਈ ਨੈਕਸਟ ਹੋਪ ਐਜੂਕੇਸ਼ਨਲ ਸੁਸਾਇਟੀ ਨਵੀਂ ਟੀਮ ਅਤੇ ਨਵੇਂ ਉਤਸ਼ਾਹ ਨਾਲ ਜਨਸੇਵਾ ਦੇ ਦੂਜੇ ਸਾਲ ਵਿਚ ਦਾਖ਼ਲ ਹੋ ਗਈ ਹੈ। ਸਾਲ 2026 ਲਈ ਨਿਯੁਕਤ ਪ੍ਰਧਾਨ ਯੋਗਾਨੰਦ ਉਦਾਸੀਨ ਨੇ ਕਿਹਾ ਕਿ ਸੁਸਾਇਟੀ ਵਲੋਂ ਗਰੀਬ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਲਗਾਤਾਰ ਦੂਜੀ ਵਾਰ ਜਨਰਲ ਸਕੱਤਰ ਚੁਣੇ ਗੁਰਕਮਲ ਨੇ ਦੱਸਿਆ ਕਿ ਸੁਸਾਇਟੀ ਵਲੋਂ ਸਿੱਖਿਆ, ਸਿਹਤ ਜਾਗਰੂਕਤਾ, ਰੁਜ਼ਗਾਰ ਸਹਾਇਤਾ, ਹੁਨਰ ਵਿਕਾਸ ਅਤੇ ਸਮਾਜ ਸੇਵਾ ਦੇ ਖੇਤਰਾਂ ਵਿਚ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਅਤੇ ਪਤਵੰਤੇ ਨਾਗਰਿਕਾਂ ਨੂੰ ਸੁਸਾਇਟੀ ਨਾਲ ਜੁੜ ਕੇ ਸਮਾਜ ਸੇਵਾ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਆਉਣ ਵਾਲੇ ਪ੍ਰਾਜੈਕਟਾਂ ਦੀ ਰੂਪ-ਰੇਖਾ ਉਲੀਕਣ ਲਈ ਜਲਦ ਹੀ ਵਿਸ਼ੇਸ਼ ਮੀਟਿੰਗ ਵੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਵਿਦਿਆਰਥਣਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ ਅਗਲੀ ਖ਼ਬਰ ਆਰੀਆ ਮਹਿਲਾ ਮਹਾਂਵਿਦਿਆਲਿਆ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਣ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।