27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਐੱਸ.ਐੱਸ. ਬਾਜਵਾ ਸਕੂਲ ’ਚ ਅੰਤਰ-ਹਾਊਸ ਖੋ-ਖੋ ਮੁਕਾਬਲੇ ਹੋਏ, ਬਿਆਸ ਹਾਊਸ ਨੇ ਹਾਸਿਲ ਕੀਤਾ ਪਹਿਲਾ ਸਥਾਨ

ਬਟਾਲਾ, 25 ਅਕਤੂਬਰ (ਸਤਿੰਦਰ ਸਿੰਘ)-ਐੱਸ. ਐੱਸ.

ਅਜੀਤ ਡੈਸਕ 26-10-2026
ਬਟਾਲਾ, 25 ਅਕਤੂਬਰ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਖੇ ਵਿਦਿਆਰਥੀਆਂ ਦੇ ਅੰਤਰ-ਹਾਊਸ ਖੋ-ਖੋ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ’ਚ ਸਕੂਲ ਦੇ ਚਾਰ ਹਾਊਸਾਂ ਗੰਗਾ, ਬਿਆਸ, ਕ੍ਰਿਸ਼ਨਾ ਤੇ ਰਾਵੀ ਹਾਊਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ’ਚ ਬਿਆਸ ਹਾਊਸ ਦੀ ਟੀਮ ਜੇਤੂ ਰਹੀ ਤੇ ਉਸ ਨੇ ਪਹਿਲਾ ਸਥਾਨ ਹਾਸਲ ਕੀਤਾ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਫੁਰਤੀ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਣਾ ਤੇ ਆਪਸੀ ਸਹਿਯੋਗ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨਾ ਸੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਵਿਜੇਤਾ), ਪ੍ਰਿੰਸੀਪਲ ਅਮਿਤ ਸਿੰਘ ਨੋਗਾ, ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਤੇ ਚੇਅਰਮੈਨ ਡਾ. ਰਾਜੇਸ਼ ਸ਼ਰਮਾ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਟੁੱਟ ਅੰਗ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਅੰਤ ’ਚ ਵਿਦਿਆਰਥੀਆਂ ਨੂੰ ਖੇਡ ਭਾਵਨਾ ਬਣਾਈ ਰੱਖਣ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ।
ਪਿਛਲੀ ਖ਼ਬਰ ਆਲੋਵਾਲ ਵਲੋਂ ਸੂਬਾ ਮੀਡੀਆ ਇੰਚਾਰਜ ਪੰਨੂ ਤੇ ਸਹਿ ਪ੍ਰਭਾਰੀ ਆਦਿਲ ਖਾਨ ਨਾਲ ਮੀਟਿੰਗ ਅਗਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਹਮਲਾ ਕਰਨ ਵਾਲੇ 4 ਵਿਅਕਤੀਆਂ ਸਮੇਤ 3-4 ਅਣਪਛਾਤਿਆਂ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।