ਪੰਜਾਬ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਦੀਪਾਂਸ਼ੂ ਘਈ ਨੇ ਚੁੱਕੇ ਸਵਾਲ
ਪਠਾਨਕੋਟ, 25 ਅਕਤੂਬਰ (ਸੰਧੂ)-ਭਾਜਪਾ ਦੇ ਪੰਜਾਬ ਪਬਲੀਸਿਟੀ ਇੰਚਾਰਜ ਦੀਪਾਂਸ਼ੂ ਘਈ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿਚ ਅਪਰਾਧਿਕ ਘਟਨਾਵਾਂ ਲਗਾਤਾਰ ਸਾਹਮਣੇ ਆਉਣ ਕਾਰਨ ਆਮ ਲੋਕਾਂ ਤੇ ਵਪਾਰੀਆਂ ’ਚ ਚਿੰਤਾ ਵੱਧ ਰਹੀ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਲੁੱਟ-ਖੋਹ, ਕਤਲ, ਫਿਰੌਤੀ ਤੇ ਹੋਰ ਅਪਰਾਧਿਕ ਵਾਰਦਾਤਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ।
ਅਜੀਤ ਡੈਸਕ
26-10-2026