28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਰਕਾਰ ਵਲੋਂ ਨਸ਼ਾ ਖਤਮ ਕਰਨ ਦੇ ਦਾਅਵੇ ਨਿਕਲੇ ਖੋਖਲੇ-ਗਿੱਲ ਬਕਨੋਰ

ਤਾਰਾਗੜ੍ਹ, 27 ਅਕਤੂਬਰ (ਸੋਹਨ ਲਾਲ)-ਪੰਜਾਬ ਭਰ ’ਚ ਹਰ ਪਾਸੇ ਨਸ਼ੇ ਦਾ ਬੋਲਬਾਲਾ ਸਿਖਰਾਂ ’ਤੇ ਹੈ । ਦਿਨੋਂ-ਦਿਨ ਮਾਪਿਆਂ ਦੇ ਇਕਲੌਤੇ ਪੁੱਤਰ ਨਸ਼ਿਆਂ ਦੀ ਦਲਦਲ ’ਚ ਧੱਸਦੇ ਜਾ ਰਹੇ ਹਨ ਤੇ ਨਸ਼ਿਆਂ ਨਾਲ ਨਿੱਤ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਪੰਜਾਬ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ ।

ਅਜੀਤ ਡੈਸਕ 28-10-2026
ਤਾਰਾਗੜ੍ਹ, 27 ਅਕਤੂਬਰ (ਸੋਹਨ ਲਾਲ)-ਪੰਜਾਬ ਭਰ ’ਚ ਹਰ ਪਾਸੇ ਨਸ਼ੇ ਦਾ ਬੋਲਬਾਲਾ ਸਿਖਰਾਂ ’ਤੇ ਹੈ । ਦਿਨੋਂ-ਦਿਨ ਮਾਪਿਆਂ ਦੇ ਇਕਲੌਤੇ ਪੁੱਤਰ ਨਸ਼ਿਆਂ ਦੀ ਦਲਦਲ ’ਚ ਧੱਸਦੇ ਜਾ ਰਹੇ ਹਨ ਤੇ ਨਸ਼ਿਆਂ ਨਾਲ ਨਿੱਤ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਪੰਜਾਬ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ । ਇਹ ਵਿਚਾਰ ਹਲਕਾ ਭੋਆ ਤੋਂ ਅਕਾਲੀ ਦਲ ਬਾਦਲ ਦੇ ਯੂਥ ਪ੍ਰਧਾਨ (ਭੋਆ) ਕੁਲਦੀਪ ਸਿੰਘ ਗਿੱਲ ਬਕਨੌਰ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕਹੇ । ਯੂਥ ਪ੍ਰਧਾਨ ਕੁਲਦੀਪ ਸਿੰਘ ਗਿੱਲ ਨੇ ਪੰਜਾਬ ’ਚ ਦਿਨੋਂ-ਦਿਨ ਵੱਧ ਰਹੇ ਨਸ਼ਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨਸ਼ੇ ਨੂੰ ਕੰਟਰੋਲ ਕਰਨ ’ਚ ਅਸਫਲ ਰਹੀ ਹੈ । ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ੇ ਦੇ ਖਿਲਾਫ ਆਵਾਜ਼ ਬੁਲੰਦ ਕਰਦਾ ਹੈ ਤਾਂ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ । ਯੂਥ ਪ੍ਰਧਾਨ ਕੁਲਦੀਪ ਸਿੰਘ ਗਿੱਲ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਜਿਸ ਨੇ ਨਸ਼ੇ ਦੇ ਖਿਲਾਫ ਮੁਹਿੰਮ ਛੇੜੀ ਸੀ, ਉਸ ਦਾ ਦਿਨੇ ਦੁਪਹਿਰ ਗੋਲੀਆਂ ਮਾਰ ਕੇ ਕਤਲ ਕਰ ਦੇਣਾ ਬਹੁਤ ਹੀ ਦੁੱਖ ਦੀ ਗੱਲ ਹੈ ।
ਪਿਛਲੀ ਖ਼ਬਰ ਆਰ.ਐਮ.ਪੀ.ਆਈ. ਆਗੂਆਂ ਨੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਕੀਤੀ ਮੰਗ ਅਗਲੀ ਖ਼ਬਰ ਬੱਚਿਆਂ ਦੀ ਤੁਲਨਾ ਕਰਨ ਦੀ ਬਜਾਏ ਉਨ੍ਹਾਂ ਦੀਆਂ ਸਮਰੱਥਾਵਾਂ ਨੂੰ ਪਹਿਚਾਨਣ ਮਾਪੇ-ਸਿੱਖਿਆ ਮਾਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।