28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ ਸ਼ਰਧਾ ਨਾਲ ਮਨਾਇਆ

ਪਠਾਨਕੋਟ, 27 ਅਕਤੂਬਰ (ਸੰਧੂ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖ-ਰੇਖ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸਮਾਗਮ ਵਿਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਇਸਤਰੀ ਸਤਿਸੰਗ ਸਭਾ ਮਾਡਲ ਟਾਊਨ ਦੀ ਬੀਬੀਆਂ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ।

ਅਜੀਤ ਡੈਸਕ 28-10-2026
ਪਠਾਨਕੋਟ, 27 ਅਕਤੂਬਰ (ਸੰਧੂ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖ-ਰੇਖ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸਮਾਗਮ ਵਿਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਇਸਤਰੀ ਸਤਿਸੰਗ ਸਭਾ ਮਾਡਲ ਟਾਊਨ ਦੀ ਬੀਬੀਆਂ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ । ਉਪਰੰਤ ਭਾਈ ਨਵਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਮਾਡਲ ਟਾਊਨ ਪਠਾਨਕੋਟ ਦੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਅੰਤ ’ਚ ਗੁਰੂ ਸਾਹਿਬ ਦਾ ਅਤੁੱਟ ਲੰਗਰ ਵਰਤਾਇਆ ਗਿਆ । ਇਸ ਮੌਕੇ ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਖਜ਼ਾਨਚੀ ਸੰਦੀਪ ਸਿੰਘ ਸਿੰਗਾਰੀ, ਜਸਪਾਲ ਸਿੰਘ ਰਾਜੂ, ਰਣਵੀਰ ਸਿੰਘ, ਦਵਿੰਦਰ ਸਿੰਘ ਮਿੰਟੂ, ਦੇਸਾ ਸਿੰਘ, ਹਰਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਸਿੰਘ, ਹਰਪ੍ਰੀਤ ਸਿੰਘ, ਧਨਵੀਰ ਸਿੰਘ ਬੱਤਰਾ, ਵੀਰ ਪ੍ਰਤਾਪ ਸਿੰਘ, ਚਰਨਜੀਤ ਸਿੰਘ, ਤਰੁਣ ਪਾਲ ਸਿੰਘ ਸ਼ੰਟੀ, ਹਰਵਿੰਦਰ ਸਿੰਘ ਬੱਬੂ, ਚਰਨਜੀਤ ਸਿੰਘ, ਜਸਮੀਤ ਸਿੰਘ, ਨਰਿੰਦਰ ਸਿੰਘ, ਤ੍ਰਿਲੋਕ ਸਿੰਘ ਸ਼ਿੰਗਾਰੀ , ਵਰਨੀਤ ਸਿੰਘ,ਪੂਰਨ ਸਿੰਘ ਬਾਜਵਾ, ਰਵਨੀਤ ਸਿੰਘ, ਮਨਜੀਤ ਸਿੰਘ,ਕਮਲਪ੍ਰੀਤ ਸਿੰਘ, ਗੁਰਪ੍ਰੀਤ ਕੌਰ, ਰਵਿੰਦਰ ਕੌਰ ਅਤੇ ਜਤਿੰਦਰ ਕੌਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਸ਼ਿਵ ਸੈਨਾ-ਹਰੀਸ਼ ਸਿੰਗਲਾ ਅਗਲੀ ਖ਼ਬਰ ਨੂਰਪੁਰ ਪੁਲਿਸ ਦੀ ਵੱਡੀ ਕਾਰਵਾਈ, 1.01 ਕਰੋੜ ਦੀਆਂ ਜਾਇਦਾਦਾਂ ਫ੍ਰੀਜ਼ ਕਰਨ ਦੇ ਹੁਕਮਾਂ ਦੀ ਪੁਸ਼ਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।