29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਹਾਲੀ ’ਚ ਪ੍ਰਾਪਰਟੀ ਕਾਰਡ ਵੰਡੇ

ਬਟਾਲਾ, 28 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਹਲਕੇ ਦੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪ੍ਰਾਪਰਟੀ ਕਾਰਡ ਵੰਡੇ ਗਏ। ਸ: ਲਾਡੀ ਨੇ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਸਬੰਧੀ ਪ੍ਰਾਪਰਟੀ ਕਾਰਡ ਸੌਂਪੇ ਗਏ।

ਅਜੀਤ ਡੈਸਕ 29-10-2026
ਬਟਾਲਾ, 28 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਹਲਕੇ ਦੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪ੍ਰਾਪਰਟੀ ਕਾਰਡ ਵੰਡੇ ਗਏ। ਸ: ਲਾਡੀ ਨੇ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਸਬੰਧੀ ਪ੍ਰਾਪਰਟੀ ਕਾਰਡ ਸੌਂਪੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨਾ ਤੇ ਉਨ੍ਹਾਂ ਨੂੰ ਜਾਇਦਾਦ ਸਬੰਧੀ ਕਾਨੂੰਨੀ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਇਸ ਸਕੀਮ ਨਾਲ ਪਿੰਡ ’ਚ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਹੱਕ ਮਿਲਦਾ ਹੈ। ਇਸ ਉਪਰਾਲੇ ਨਾਲ ਲੋਕਾਂ ਨੂੰ ਆਪਣੇ ਘਰਾਂ ਦੇ ਪੱਕੇ ਹੱਕ ਮਿਲਣਗੇ ਤੇ ਉਨ੍ਹਾਂ ਦੇ ਜੀਵਨ ਵਿਚ ਸੁਰੱਖਿਆ ਤੇ ਵਿਸ਼ਵਾਸ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਰੁਪਿੰਦਰ ਕੌਰ ਕਾਦੀਆਂ, ਰੁਪਿੰਦਰ ਰੋਮੀ ਚੇਅਰਮੈਨ ਟਰੇਡ ਕਮਿਸ਼ਨ, ਗੁਰਪ੍ਰੀਤ ਸਿੰਘ ਵਿਰਕ, ਨਿਸ਼ਾਨ ਸਿੰਘ, ਦਵਿੰਦਰ ਸਿੰਘ ਸਰਪੰਚ, ਬਲਰਾਜ ਸਿੰਘ ਆਦਿ ਹਾਜ਼ਰ ਸੀ।
ਪਿਛਲੀ ਖ਼ਬਰ ‘ ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕੋਟ ਬੁੱਢਾ ਦੇ ਲੋਕਾਂ ਨੂੰ ਵਿਧਾਇਕ ਸ਼ੈਰੀ ਕਲਸੀ ਨੇ ਵੰਡੇ ਪ੍ਰਾਪਰਟੀ ਕਾਰਡ ਅਗਲੀ ਖ਼ਬਰ ਰਿਆੜਕੀ ਪਬਲਿਕ ਸਕੂਲ ਦੇ ਗੁਣਵੀਰ ਸਿੰਘ ਨੇ ਵੇਟ ਲਿਫਟਿੰਗ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।