29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਰਵਾਚੌਥ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ਦੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਗੁਰਦਾਸਪੁਰ, 28 ਅਕਤੂਬਰ (ਪੰਕਜ ਸ਼ਰਮਾ)-ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ਸ਼ਹਿਰ ਦੇ ਬਾਜ਼ਾਰਾਂ ’ਚ ਖੂਬ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। 29 ਅਕਤੂਬਰ ਨੂੰ ਮਨਾਏ ਜਾਣ ਵਾਲੇ ਇਸ ਤਿਉਹਾਰ ਦੇ ਮੱਦੇਨਜ਼ਰ ਔਰਤਾਂ ਵਲੋਂ ਜਿੱਥੇ ਚੂੜੀਆਂ, ਕੱਪੜੇ ਤੇ ਸ਼ਿੰਗਾਰ ਦਾ ਸਮਾਨ ਖਰੀਦਿਆ ਜਾ ਰਿਹਾ ਹੈ, ਉੱਥੇ ਮਹਿੰਦੀ ਲਗਵਾਉਣ ਲਈ ਵੀ ਵੱਡੀ ਗਿਣਤੀ ’ਚ ਔਰਤਾਂ ਬਾਜ਼ਾਰਾਂ ਵਿਚ ਪਹੁੰਚ ਰਹੀਆਂ ਹਨ।

ਅਜੀਤ ਡੈਸਕ 29-10-2026
ਗੁਰਦਾਸਪੁਰ, 28 ਅਕਤੂਬਰ (ਪੰਕਜ ਸ਼ਰਮਾ)-ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ਸ਼ਹਿਰ ਦੇ ਬਾਜ਼ਾਰਾਂ ’ਚ ਖੂਬ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। 29 ਅਕਤੂਬਰ ਨੂੰ ਮਨਾਏ ਜਾਣ ਵਾਲੇ ਇਸ ਤਿਉਹਾਰ ਦੇ ਮੱਦੇਨਜ਼ਰ ਔਰਤਾਂ ਵਲੋਂ ਜਿੱਥੇ ਚੂੜੀਆਂ, ਕੱਪੜੇ ਤੇ ਸ਼ਿੰਗਾਰ ਦਾ ਸਮਾਨ ਖਰੀਦਿਆ ਜਾ ਰਿਹਾ ਹੈ, ਉੱਥੇ ਮਹਿੰਦੀ ਲਗਵਾਉਣ ਲਈ ਵੀ ਵੱਡੀ ਗਿਣਤੀ ’ਚ ਔਰਤਾਂ ਬਾਜ਼ਾਰਾਂ ਵਿਚ ਪਹੁੰਚ ਰਹੀਆਂ ਹਨ। ਸ਼ਹਿਰ ਦੇ ਹਨੂੰਮਾਨ ਚੌਕ, ਬਾਟਾ ਚੌਕ, ਗੀਤਾ ਭਵਨ ਰੋਡ ਤੇ ਲਿਬਰਟੀ ਚੌਕ ਸਮੇਤ ਵੱਖ-ਵੱਖ ਬਾਜ਼ਾਰਾਂ ’ਚ ਤਿਉਹਾਰ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਮਹਿੰਦੀ ਲਗਾਉਣ ਵਾਲੇ ਕਾਰੀਗਰਾਂ ਕੋਲ ਔਰਤਾਂ ਦੀ ਭਾਰੀ ਭੀੜ ਲੱਗ ਰਹੀ ਹੈ। ਭੀੜ ਨੂੰ ਦੇਖਦਿਆਂ ਕਈ ਕਾਰੀਗਰਾਂ ਵਲੋਂ ਟੋਕਨ ਪ੍ਰਣਾਲੀ ਰਾਹੀਂ ਮਹਿੰਦੀ ਲਗਾਈ ਜਾ ਰਹੀ ਹੈ, ਜਿਸ ਕਾਰਨ ਔਰਤਾਂ ਨੂੰ ਆਪਣੀ ਵਾਰੀ ਦੀ ਉਡੀਕ ਕਰਨੀ ਪੈ ਰਹੀ ਹੈ। ਔਰਤਾਂ ਆਪਣੇ ਹੱਥਾਂ ’ਤੇ ਵੱਖ-ਵੱਖ ਆਕਰਸ਼ਕ ਡਿਜ਼ਾਈਨ ਬਣਵਾ ਰਹੀਆਂ ਹਨ। ਕਰਵਾ ਚੌਥ ਦੇ ਮੱਦੇਨਜ਼ਰ ਸ਼ਹਿਰ ਦੇ ਸੈਲੂਨ ਸੰਚਾਲਕਾਂ ਵਲੋਂ ਵੀ ਔਰਤਾਂ ਨੂੰ ਆਕਰਸ਼ਿਤ ਕਰਨ ਲਈ ਵਿਸ਼ੇਸ਼ ਆਫ਼ਰ ਦਿੱਤੇ ਜਾ ਰਹੇ ਹਨ। ਇਸ ਤਿਉਹਾਰ ਨੂੰ ਲੈ ਕੇ ਔਰਤਾਂ ’ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਮਹਿੰਦੀ ਲਗਾਉਣ ਵਾਲੇ ਕਾਰੀਗਰਾਂ ਨੇ ਦੱਸਿਆ ਕਿ ਡਿਜ਼ਾਈਨ ਦੇ ਹਿਸਾਬ ਨਾਲ ਮਹਿੰਦੀ ਲਗਾਉਣ ਦੇ ਵੱਖ-ਵੱਖ ਰੇਟ ਰੱਖੇ ਗਏ ਹਨ। ਤਿਉਹਾਰ ਦੇ ਮੱਦੇਨਜ਼ਰ ਕੰਮ ਦਾ ਦਬਾਅ ਵਧ ਗਿਆ ਹੈ ਤੇ ਦੇਰ ਰਾਤ ਤੱਕ ਔਰਤਾਂ ਮਹਿੰਦੀ ਲਗਵਾਉਣ ਲਈ ਪਹੁੰਚ ਰਹੀਆਂ ਹਨ। ਕਰਵਾ ਚੌਥ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰਾਂ ’ਚ ਬਣਿਆ ਉਤਸ਼ਾਹ ਤਿਉਹਾਰ ਦੀ ਰੌਣਕ ਨੂੰ ਹੋਰ ਵਧਾ ਰਿਹਾ ਹੈ।
ਪਿਛਲੀ ਖ਼ਬਰ ਐਸ.ਐਮ.ਐਮ. ਕਾਲਜ ਦੀ ਵਾਲੀਬਾਲ ਟੀਮ ਨੇ ਅੰਤਰ-ਕਾਲਜ ਵਾਲੀਬਾਲ ਚੈਂਪੀਅਨਸ਼ਿਪ ’ਚ ਦੂਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਜਾਗਰੂਕਤਾ ਸੈਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।