29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਜਾਗਰੂਕਤਾ ਸੈਮੀਨਾਰ

ਪਠਾਨਕੋਟ, 28 ਅਕਤੂਬਰ (ਸੰਧੂ)-ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ ਨਾਲ ਪੋਕਸੋ ਐਕਟ-2012 ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਤੇ ਕਾਨੂੰਨੀ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦੇਣਾ ਸੀ ।

ਅਜੀਤ ਡੈਸਕ 29-10-2026
ਪਠਾਨਕੋਟ, 28 ਅਕਤੂਬਰ (ਸੰਧੂ)-ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ ਨਾਲ ਪੋਕਸੋ ਐਕਟ-2012 ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਤੇ ਕਾਨੂੰਨੀ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦੇਣਾ ਸੀ । ਸੈਮੀਨਾਰ ਵਿਚ ਨਿਆਂਇਕ ਮੈਜਿਸਟ੍ਰੇਟ ਪਹਿਲੀ ਸ਼੍ਰੇਣੀ ਸਤਨਾਮ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਇਸ ਮੌਕੇ ਐਡਵੋਕੇਟ ਭਾਰਤ ਭੂਸ਼ਣ, ਐਡਵੋਕੇਟ ਕੁਲਵਿੰਦਰ ਕੌਰ, ਸਾਈਬਰ ਰਿਸੋਰਸ ਪਰਸਨ ਆਯੂਸ਼ਾ ਸਹਿਗਲ ਅਤੇ ਪੀ.ਐਲ.ਵੀ. ਸੰਨੀ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਦੇ ਪ੍ਰਬੰਧਾਂ, ਨਿੱਜੀ ਅਧਿਕਾਰਾਂ, ਬਾਲ ਸੁਰੱਖਿਆ ਅਤੇ ਸਾਈਬਰ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ । ਸਕੂਲ ਦੀ ਪ੍ਰਿੰਸੀਪਲ ਮਧੂ ਸਲਾਰੀਆ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਅਤੇ ਕਿਸੇ ਵੀ ਅਸੁਰੱਖਿਅਤ ਸਥਿਤੀ ਵਿਚ ਉਚਿਤ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ਕਰਾਟੇ ਪਲੈਨੇਟ ਢਾਂਗੂ ਦੇ ਖਿਡਾਰੀਆਂ ਨੇ ਪੰਜਾਬ ਓਪਨ ਕੱਪ ’ਚ ਜਿੱਤੇ ਤਗਮੇ ਅਗਲੀ ਖ਼ਬਰ ਪਾਕਿਸਤਾਨ ਜਾਣ ਵਾਲੇ ਪਾਣੀ ਨੂੰ ਰੋਕ ਕੇ ਮਾਝੇ ਤੇ ਪਠਾਨਕੋਟ ਦੇ ਕਿਸਾਨਾਂ ਲਈ ਨਹਿਰੀ ਪਾਣੀ ਵਰਤਣ ਦਾ ਉਪਰਾਲਾ ਜ਼ਰੂਰੀ- ਕਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।