31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਜ਼ਿਲ੍ਹਾ ਯੂਨਿਟ ਦੇ ਅਹੁਦੇਦਾਰਾਂ ਦੀ ਚੋਣ

ਬਟਾਲਾ, 29 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ (ਉਪ ਦਫ਼ਤਰ) ਜ਼ਿਲ੍ਹਾ ਗੁਰਦਾਸਪੁਰ ਦੇ ਅਹੁਦੇਦਾਰਾਂ ਦੀ ਸੁਪਰਡੈਂਟ ਪ੍ਰਬੋਧ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਚੋਣ ਹੋਈ। ਚੋਣ ਅਧਿਕਾਰੀ ਪ੍ਰਬੋਧ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਾਥੀਆਂ ਵਲੋਂ ਸਰਬ ਸੰਮਤੀ ਨਾਲ ਸਰਬਜੀਤ ਸਿੰਘ ਸੀਨੀਅਰ ਸਹਾਇਕ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.

ਅਜੀਤ ਡੈਸਕ 30-10-2026
ਬਟਾਲਾ, 29 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ (ਉਪ ਦਫ਼ਤਰ) ਜ਼ਿਲ੍ਹਾ ਗੁਰਦਾਸਪੁਰ ਦੇ ਅਹੁਦੇਦਾਰਾਂ ਦੀ ਸੁਪਰਡੈਂਟ ਪ੍ਰਬੋਧ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਚੋਣ ਹੋਈ। ਚੋਣ ਅਧਿਕਾਰੀ ਪ੍ਰਬੋਧ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਾਥੀਆਂ ਵਲੋਂ ਸਰਬ ਸੰਮਤੀ ਨਾਲ ਸਰਬਜੀਤ ਸਿੰਘ ਸੀਨੀਅਰ ਸਹਾਇਕ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈਕੰ) ਨੂੰ ਪ੍ਰਧਾਨ, ਜਸਵਿੰਦਰ ਸਿੰਘ ਜੂਨੀਅਰ ਸਹਾਇਕ ਸਰਕਾਰੀ ਹਾਈ ਸਕੂਲ ਬਸਰਾਵਾਂ ਨੂੰ ਜ਼ਿਲ੍ਹਾ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਗੁਰਦਿੱਤ ਸਿੰਘ ਸੀਨੀਅਰ ਸਹਾਇਕ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਮੰਨੂੰ ਜਯੋਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਨੂੰ ਵਧੀਕ ਜਨਰਲ ਸਕੱਤਰ ਵਲੋਂ ਨਾਮਜ਼ਦ ਕੀਤਾ ਗਿਆ। ਚੋਣ ਅਧਿਕਾਰੀ ਪ੍ਰਬੋਧ ਸ਼ਰਮਾ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਜ਼ਿਲ੍ਹਾ ਬਾਡੀ ਬਣਾਉਣ ਦੇ ਅਧਿਕਾਰ ਵੀ ਦਿੱਤੇ। ਇਸ ਮੌਕੇ ਜ਼ਿਲ੍ਹਾ ਉਪ ਸਿੱਖਿਆ ਅਫ਼ਸਰ ਅਨਿਲ ਸ਼ਰਮਾ, ਸੁਪਰਡੈਂਟ ਪ੍ਰਬੋਧ ਕੁਮਾਰ ਸ਼ਰਮਾ, ਸਟੈਨੋ ਜਤਿੰਦਰ ਸਿੰਘ, ਰਾਹੁਲ ਲੂਣਾ, ਰਾਜਿੰਦਰ ਸ਼ਰਮਾ, ਨਰਵਿਜੇ ਗੁਪਤਾ, ਅਨੂੰਦੀਪ ਸ਼ਰਮਾ, ਅਮਨ ਗੁਪਤਾ, ਅਮਨਦੀਪ ਸਾਹਨੀ, ਪਲਵਿੰਦਰ ਕੌਰ, ਰਸ਼ਬੀਰ ਕੌਰ, ਮਮਤਾ ਦੇਵੀ, ਧਰਮਦੀਪ ਸ਼ਰਮਾ, ਰਜਨੀ ਦੇਵੀ, ਗੁਰਕਰਨ ਸ਼ਿੰਘ, ਰਵੀ ਕੁਮਾਰ, ਬਲਜਿੰਦਰ ਸਿੰਘ, ਗੁਰਭੇਜ ਸਿੰਘ, ਹਰਕੰਵਲ ਸਿੰਘ, ਕੰਵਲਜੀਤ ਸਿੰਘ ਅਤੇ ਪੁਸ਼ਪਿੰਦਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਐਸ.ਐਸ.ਐਮ. ਕਾਲਜ ਵਲੋਂ ‘ਨੂਰ-ਏ-ਕਰਵਾ’ ਸਮਾਗਮ ਦੌਰਾਨ ਵੱਖ-ਵੱਖ ਮੁਕਾਬਲੇ ਕਰਵਾਏ ਅਗਲੀ ਖ਼ਬਰ 3000 ਮੀਟਰ ਤੇ 800 ਮੀਟਰ ਦੌੜਾਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।