ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਹਰਚੋਵਾਲ ਤੇ ਇਲਾਕਾ ਨਿਵਾਸੀਆਂ ਨੇ ਸੜਕ ਦੀ ਤੁਰੰਤ ਮੁਰੰਮਤ ਦੀ ਕੀਤੀ ਮੰਗ
ਹਰਚੋਵਾਲ, 29 ਅਕਤੂਬਰ (ਭਾਮ, ਢਿੱਲੋਂ)-ਹਰਚੋਵਾਲ ਤੋਂ ਬਟਾਲਾ ਰੋਡ ’ਤੇ ਕੱਟੜਾ ਹਾਈਵੇ ਕਰਾਂਸਿੰਗ ਪੁਆਇੰਟ ਨੇੜੇ ਸੜਕ ਦੇ ਇਕ ਹਿੱਸੇ ਦੀ ਲੰਬੇ ਸਮੇਂ ਤੋਂ ਖਸਤਾ ਹਾਲਤ ਕਾਰਨ ਰਾਹਗੀਰਾਂ ਤੇ ਇਲਾਕਾ ਨਿਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ’ਤੇ ਪਏ ਡੂੰਘੇ ਟੋਇਆਂ ਕਾਰਨ ਹਰ ਸਮੇਂ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ, ਜਦਕਿ ਸੜਕ ’ਤੇ ਉੱਡਦੀ ਧੂੜ ਤੇ ਮਿੱਟੀ ਨੇ ਨੇੜਲੇ ਘਰਾਂ ਵਿਚ ਰਹਿਣ ਵਾਲੇ ਲੋਕਾਂ ਤੇ ਦੁਕਾਨਦਾਰਾਂ ਦਾ ਜੀਵਨ ਵੀ ਪ੍ਰਭਾਵਿਤ ਕਰ ਦਿੱਤਾ ਹੈ।
ਹਰਚੋਵਾਲ, 29 ਅਕਤੂਬਰ (ਭਾਮ, ਢਿੱਲੋਂ)-ਹਰਚੋਵਾਲ ਤੋਂ ਬਟਾਲਾ ਰੋਡ ’ਤੇ ਕੱਟੜਾ ਹਾਈਵੇ ਕਰਾਂਸਿੰਗ ਪੁਆਇੰਟ ਨੇੜੇ ਸੜਕ ਦੇ ਇਕ ਹਿੱਸੇ ਦੀ ਲੰਬੇ ਸਮੇਂ ਤੋਂ ਖਸਤਾ ਹਾਲਤ ਕਾਰਨ ਰਾਹਗੀਰਾਂ ਤੇ ਇਲਾਕਾ ਨਿਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ’ਤੇ ਪਏ ਡੂੰਘੇ ਟੋਇਆਂ ਕਾਰਨ ਹਰ ਸਮੇਂ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ, ਜਦਕਿ ਸੜਕ ’ਤੇ ਉੱਡਦੀ ਧੂੜ ਤੇ ਮਿੱਟੀ ਨੇ ਨੇੜਲੇ ਘਰਾਂ ਵਿਚ ਰਹਿਣ ਵਾਲੇ ਲੋਕਾਂ ਤੇ ਦੁਕਾਨਦਾਰਾਂ ਦਾ ਜੀਵਨ ਵੀ ਪ੍ਰਭਾਵਿਤ ਕਰ ਦਿੱਤਾ ਹੈ। ਇਸ ਗੰਭੀਰ ਸਮੱਸਿਆ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਹਰਚੋਵਾਲ ਤੇ ਇਲਾਕੇ ਦੇ ਮੁਹਤਬਰ ਵਿਅਕਤੀਆਂ ਵਲੋਂ ਰੋਸ ਪ੍ਰਗਟ ਕੀਤਾ ਗਿਆ। ਉਨ੍ਹਾਂ ਸਰਕਾਰ ਅਤੇ ਲੋਕ ਨਿਰਮਾਣ ਵਿਭਾਗ ਨੂੰ ਅਪੀਲ ਕੀਤੀ ਕਿ ਇਸ ਸੜਕ ਦੀ ਹਾਲਤ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਬਿਨਾਂ ਹੋਰ ਦੇਰੀ ਕੀਤੇ ਇਸ ਦੀ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਸੜਕ ਰੋਜ਼ਾਨਾ ਵੱਡੀ ਗਿਣਤੀ ’ਚ ਲੋਕਾਂ ਦੇ ਆਉਣ-ਜਾਣ ਦਾ ਸਾਧਨ ਹੈ। ਧੂੜ-ਮਿੱਟੀ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਿਲ ਆਉਂਦੀ ਹੈ ਤੇ ਹਾਦਸੇ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਉੱਡਦੀ ਧੂੜ ਕਾਰਨ ਨੇੜਲੇ ਘਰਾਂ ਅਤੇ ਦੁਕਾਨਾਂ ਵਿਚ ਰਹਿਣ ਤੇ ਕੰਮ ਕਰਨ ਵਾਲੇ ਲੋਕ ਵੀ ਪ੍ਰੇਸ਼ਾਨ ਹਨ। ਇਸ ਮੌਕੇ ਰਾਜਵਿੰਦਰ ਸਿੰਘ ਰਾਜਾ, ਭਾਈ ਜਗਤਾਰ ਸਿੰਘ ਖਾਲਸਾ, ਅਜੀਤ ਸਿੰਘ ਦੁਬਈ ਵਾਲੇ, ਰਿੰਕੂ ਭਾਮੜੀ, ਰਾਜੂ ਭਾਮੜੀ, ਬਿੱਟੂ ਮਕੈਨਿਕ, ਗੁਰਵੰਤ ਸਿੰਘ, ਜਪਸਿਮਰਨ ਸਿੰਘ, ਸੁੱਚਾ ਸਿੰਘ, ਲਾਡੀ ਭਾਮੜੀ, ਪ੍ਰਗਟ ਸਿੰਘ ਤੇ ਇਲਾਕੇ ਦੀ ਸੰਗਤ ਹਾਜ਼ਰ ਸੀ।