30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਿਸਾਨ ਜ਼ਮੀਨ ਦੀ ਜਾਂਚ ਕਰਵਾਉਣ ਤੇ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨ- ਹੁੰਦਲ

ਘਰੋਟਾ, 29 ਅਕਤੂਬਰ (ਸੰਜੀਵ ਗੁਪਤਾ)-ਖੇਤੀਬਾੜੀ ਨੂੰ ਲਾਹੇਵੰਦ ਤੇ ਆਮਦਨ ਦਾ ਵਧੀਆ ਸਾਧਨ ਬਣਾਉਣ ਲਈ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਆਧੁਨਿਕ ਖੇਤੀ ਤਕਨੀਕਾਂ ਅਪਣਾਉਣ ਦੀ ਲੋੜ ਹੈ । ਇਸ ਦੇ ਨਾਲ ਹੀ ਕਿਸਾਨਾਂ ਨੂੰ ਆਪਣੀ ਜ਼ਮੀਨ ਦੀ ਮਿੱਟੀ ਦੀ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਮਿੱਟੀ ’ਚ ਮੌਜੂਦ ਪੌਸ਼ਟਿਕ ਤੱਤਾਂ ਦੀ ਸਹੀ ਜਾਣਕਾਰੀ ਮਿਲ ਸਕੇ ਤੇ ਲੋੜ ਅਨੁਸਾਰ ਖਾਦਾਂ ਦੀ ਵਰਤੋਂ ਕੀਤੀ ਜਾ ਸਕੇ ।

ਸੇਵਾ ਮੁਕਤ ਡਿਪਟੀ ਡਾਇਰੈਕਟਰ ਖੇਤੀਬਾੜੀ ਲਖਵਿੰਦਰ ਸਿੰਘ ਹੁੰਦਲ । 30-10-2026
ਘਰੋਟਾ, 29 ਅਕਤੂਬਰ (ਸੰਜੀਵ ਗੁਪਤਾ)-ਖੇਤੀਬਾੜੀ ਨੂੰ ਲਾਹੇਵੰਦ ਤੇ ਆਮਦਨ ਦਾ ਵਧੀਆ ਸਾਧਨ ਬਣਾਉਣ ਲਈ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਆਧੁਨਿਕ ਖੇਤੀ ਤਕਨੀਕਾਂ ਅਪਣਾਉਣ ਦੀ ਲੋੜ ਹੈ । ਇਸ ਦੇ ਨਾਲ ਹੀ ਕਿਸਾਨਾਂ ਨੂੰ ਆਪਣੀ ਜ਼ਮੀਨ ਦੀ ਮਿੱਟੀ ਦੀ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਮਿੱਟੀ ’ਚ ਮੌਜੂਦ ਪੌਸ਼ਟਿਕ ਤੱਤਾਂ ਦੀ ਸਹੀ ਜਾਣਕਾਰੀ ਮਿਲ ਸਕੇ ਤੇ ਲੋੜ ਅਨੁਸਾਰ ਖਾਦਾਂ ਦੀ ਵਰਤੋਂ ਕੀਤੀ ਜਾ ਸਕੇ । ਇਹ ਵਿਚਾਰ ਸੇਵਾ ਮੁਕਤ ਡਿਪਟੀ ਡਾਇਰੈਕਟਰ ਲਖਵਿੰਦਰ ਸਿੰਘ ਹੁੰਦਲ ਨੇ ਮਮਿਆਲ ਸਥਿਤ ਜਗਤ ਕੰਪਲੈਕਸ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਖੇਤੀਬਾੜੀ ਨੂੰ ਲਾਭਦਾਇਕ ਬਣਾਉਣ ਲਈ ਵਿਗਿਆਨਕ ਢੰਗਾਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ । ਕਿਸਾਨਾਂ ਨੂੰ ਬਿਨਾਂ ਲੋੜ ਤੋਂ ਖਾਦਾਂ ਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ । ਕੀਟਨਾਸ਼ਕਾਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਤੇ ਨਿਰਧਾਰਿਤ ਮਾਤਰਾ ਵਿਚ ਹੀ ਕਰਨੀ ਚਾਹੀਦੀ ਹੈ । ਇਸ ਨਾਲ ਖੇਤੀ ਖਰਚਿਆਂ ਨੂੰ ਘਟਾਉਣ ਦੇ ਨਾਲ-ਨਾਲ ਫ਼ਸਲਾਂ ਦੀ ਗੁਣਵੱਤਾ ਤੇ ਮਿੱਟੀ ਦੀ ਸਿਹਤ ਨੂੰ ਵੀ ਬਿਹਤਰ ਬਣਾਇਆ ਜਾ ਸਕਦਾ ਹੈ । ਲਖਵਿੰਦਰ ਸਿੰਘ ਹੁੰਦਲ ਨੇ ਕਿਹਾ ਕਿ ਕਿਸਾਨਾਂ ਨੂੰ ਸਮੇਂ-ਸਮੇਂ ‘ਤੇ ਆਪਣੀ ਜ਼ਮੀਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਫ਼ਸਲਾਂ ਲਈ ਲੋੜੀਂਦੇ ਪੌਸ਼ਟਿਕ ਤੱਤਾਂ ਦੀ ਪੂਰਤੀ ਕੀਤੀ ਜਾ ਸਕੇ । ਮਿੱਟੀ ਦੀ ਸਿਹਤ ਨੂੰ ਕਾਇਮ ਰੱਖਣਾ ਖੇਤੀਬਾੜੀ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹੈ । ਇਸ ਦੇ ਨਾਲ ਹੀ ਫ਼ਸਲਾਂ ਵਿਚ ਕੀੜਿਆਂ ਤੇ ਬਿਮਾਰੀਆਂ ਦੀ ਰੋਕਥਾਮ ਲਈ ਸਹੀ ਜਾਣਕਾਰੀ ਤੇ ਮਾਹਿਰਾਂ ਦੀ ਸਲਾਹ ਲੈਣੀ ਵੀ ਜ਼ਰੂਰੀ ਹੈ । ਉਨ੍ਹਾਂ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਡੇਅਰੀ ਫਾਰਮਿੰਗ, ਪਸ਼ੂ ਪਾਲਣ, ਮਧੂ-ਮੱਖੀ ਪਾਲਣ, ਸਬਜ਼ੀਆਂ ਦੀ ਕਾਸ਼ਤ ਅਤੇ ਹੋਰ ਖੇਤੀਬਾੜੀ ਨਾਲ ਸਬੰਧਿਤ ਧੰਦੇ ਕਿਸਾਨਾਂ ਦੀ ਆਮਦਨ ਵਧਾਉਣ ਵਿਚ ਸਹਾਇਕ ਸਾਬਤ ਹੋ ਸਕਦੇ ਹਨ । ਸਹਾਇਕ ਧੰਦਿਆਂ ਨੂੰ ਅਪਣਾਉਣ ਨਾਲ ਕਿਸਾਨਾਂ ਨੂੰ ਆਮਦਨ ਦੇ ਵਾਧੂ ਸਾਧਨ ਮਿਲ ਸਕਦੇ ਹਨ ਅਤੇ ਉਹ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰ ਸਕਦੇ ਹਨ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਚ ਨਵੀਆਂ ਤਕਨੀਕਾਂ, ਵਿਗਿਆਨਕ ਤਰੀਕਿਆਂ ਅਤੇ ਖੇਤੀ ਮਾਹਿਰਾਂ ਦੀ ਸਲਾਹ ਨੂੰ ਤਰਜ਼ੀਹ ਦੇਣ, ਤਾਂ ਜੋ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਇਆ ਜਾ ਸਕੇ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋ ਸਕੇ ।
ਪਿਛਲੀ ਖ਼ਬਰ ਮਦਨ ਮੋਹਨ ਛਾਬੜਾ ਚਿਲਡਰਨ ਪਾਰਕ ਬੈਡਮਿੰਟਨ ਕਲੱਬ ਦੇ ਆਜੀਵਨ ਪ੍ਰਧਾਨ ਬਣੇ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਚ ‘ਮੰਗਲਾਕਸ਼ਮੀ ਉਤਸਵ’ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।