31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਡਤ ਮੋਹਨ ਲਾਲ ਐਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ ’ਚ ਸ਼ਾਨਦਾਰ ਪ੍ਰਦਰਸ਼ਨ

ਫਤਿਹਗੜ੍ਹ ਚੂੜੀਆਂ, 30 ਅਕਤੂਬਰ (ਐਮ. ਐਸ.

ਅਜੀਤ ਡੈਸਕ 31-10-2026
ਫਤਿਹਗੜ੍ਹ ਚੂੜੀਆਂ, 30 ਅਕਤੂਬਰ (ਐਮ.ਐਸ.ਫੁੱਲ)-ਪੰਡਤ ਮੋਹਨ ਲਾਲ ਐਸ.ਡੀ.ਕਾਲਜ ਫਾਰ ਗਰਲਜ਼, ਫ਼ਤਹਿਗੜ੍ਹ ਚੂੜੀਆਂ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ।ਇਸ ਮੁਕਾਬਲੇ ’ਚ ਕਾਲਜ ਦੀ ਕ੍ਰਿਕਟ ਟੀਮ ਨੇ ਅੰਡਰ 21 ਵਰਗ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ। ਕਾਲਜ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਦੀ ਚੋਣ ਸਟੇਟ ਪੱਧਰੀ ਮੁਕਾਬਲਿਆਂ ਲਈ ਹੋਈ ਹੈ। ਇਸ ਸ਼ਾਨਦਾਰ ਸਫਲਤਾ ’ਤੇ ਕਾਲਜ ਦੀ ਪ੍ਰਿੰਸੀਪਲ ਡਾ. ਮ੍ਰਿਣਾਲ ਗੁਪਤਾ ਨੇ ਜੇਤੂ ਵਿਦਿਆਰਥੀਆਂ ਤੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਇੰਚਾਰਜ ਰਮਨਦੀਪ ਕੌਰ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੁਆਰਾ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਟੇਟ ਪੱਧਰ ’ਤੇ ਚੁਣੀ ਗਈ ਵਿਦਿਆਰਥਣ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਮੀਦ ਹੈ ਕਿ ਅਗਲੇਰੇ ਮੁਕਾਬਲਿਆਂ ’ਚ ਵੀ ਬਿਹਤਰੀਨ ਪ੍ਰਦਰਸ਼ਨ ਸਦਕਾ ਕਾਲਜ ਦਾ ਨਾਂਅ ਰਾਜ ਪੱਧਰ ’ਤੇ ਵੀ ਰੌਸ਼ਨ ਹੋਵੇਗਾ ।
ਪਿਛਲੀ ਖ਼ਬਰ ਸਰਦਨਾ ਮੇਲੇ ’ਤੇ ਮੁਫ਼ਤ ਮੈਡੀਕਲ ਕੈਂਪ 6 ਤੋਂ ਅਗਲੀ ਖ਼ਬਰ ਪਿੰਡ ਸਮਰਾਏ ਦੇ ਲਾਭਪਾਤਰੀਆਂ ਨੂੂੰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵੰਡੇ ਪ੍ਰਾਪਰਟੀ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।