31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜਨ ਸੇਵਾ ਨੂੰ ਬਣਾਇਆ ਮੁੱਖ ਉਦੇਸ਼-ਭਾਰਤੀ ਮਹਿਰਾ

ਪਠਾਨਕੋਟ, 30 ਅਕਤੂਬਰ (ਸੁਮਿਤ)-ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੀ ਸਰਗਰਮ ਵਰਕਰ ਭਾਰਤੀ ਮਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਉਨ੍ਹਾਂ ਦਾ ਉਦੇਸ਼ ਸਿਰਫ਼ ਆਗੂ ਬਣਨਾ ਨਹੀਂ, ਸਗੋਂ ਵਾਰਡ ਵਾਸੀਆਂ ਦੀ ਸੇਵਾ ਕਰਨਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਪਰਿਵਾਰਾਂ ਨਾਲ ਸਬੰਧਤ ਲੋਕਾਂ ਨੂੰ ਅੱਗੇ ਲਿਆਉਣ ਤੇ ਪਾਰਟੀ ’ਚ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪਣ ਲਈ ਜਾਣੀ ਜਾਂਦੀ ਹੈ।

ਅਜੀਤ ਡੈਸਕ 31-10-2026
ਪਠਾਨਕੋਟ, 30 ਅਕਤੂਬਰ (ਸੁਮਿਤ)-ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੀ ਸਰਗਰਮ ਵਰਕਰ ਭਾਰਤੀ ਮਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਉਨ੍ਹਾਂ ਦਾ ਉਦੇਸ਼ ਸਿਰਫ਼ ਆਗੂ ਬਣਨਾ ਨਹੀਂ, ਸਗੋਂ ਵਾਰਡ ਵਾਸੀਆਂ ਦੀ ਸੇਵਾ ਕਰਨਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਪਰਿਵਾਰਾਂ ਨਾਲ ਸਬੰਧਤ ਲੋਕਾਂ ਨੂੰ ਅੱਗੇ ਲਿਆਉਣ ਤੇ ਪਾਰਟੀ ’ਚ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪਣ ਲਈ ਜਾਣੀ ਜਾਂਦੀ ਹੈ। ਭਾਰਤੀ ਮਹਿਰਾ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪਾਰਟੀ ਹਾਈਕਮਾਂਡ ਵਲੋਂ ਲਏ ਜਾਣ ਵਾਲੇ ਫ਼ੈਸਲਿਆਂ ’ਚ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਬਾਅਦ ਲੋਕ ਭਲਾਈ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ, ਜੋ ਇਤਿਹਾਸਕ ਫ਼ੈਸਲੇ ਸਾਬਤ ਹੋਏ ਹਨ । ਇਨ੍ਹਾਂ ਲੋਕ ਹਿਤੈਸ਼ੀ ਫ਼ੈਸਲਿਆਂ ਕਾਰਨ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਵਧਿਆ ਹੈ । ਭਾਰਤੀ ਮਹਿਰਾ ਨੇ ਦੱਸਿਆ ਕਿ ਜਦੋਂ ਤੋਂ ਉਹ ਆਮ ਆਦਮੀ ਪਾਰਟੀ ਨਾਲ ਜੁੜੇ ਹਨ, ਉਦੋਂ ਤੋਂ ਹੀ ਪਾਰਟੀ ਦੇ ਹਲਕਾ ਇੰਚਾਰਜ ਰੋਹਿਤ ਸਿਆਲ ਦੇ ਸਹਿਯੋਗ ਨਾਲ ਵਾਰਡ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ ।
ਪਿਛਲੀ ਖ਼ਬਰ ਪੰਜਾਬ ਦੇ ਲੋਕ 2027 ’ਚ ਭਾਜਪਾ ਦੀ ਸਰਕਾਰ ਦੇਖਣਾ ਚਾਹੁੰਦੇ ਹਨ-ਲੈਕਚਰਾਰ ਸੁਰਿੰਦਰ ਪਾਲ ਅਗਲੀ ਖ਼ਬਰ ਤੀਜੇ ਗੋਲਡ ਕਬੱਡੀ ਕੱਪ ਦੌਰਾਨ ਯੂਥ ਆਗੂ ਐਡਵੋਕੇਟ ਸ਼ਾਮ ਸਿੰਘ ਠਾਕੁਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।