ਕੱਲ੍ਹ ਤੱਕ ਝੋਨੇ ਦੀ ਖਰੀਦ ਸ਼ੁਰੂ ਨਾ ਹੋਈ ਤਾਂ ਕਿਸਾਨ ਮੋਰਚਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਨਾਲ ਲੈ ਕੇ ਕਰੇਗਾ ਵੱਡਾ ਸੰਘਰਸ਼-ਰਣਦੀਪ ਸਿੰਘ ਡਾਡਵਾਲ
ਪਠਾਨਕੋਟ, 30 ਅਕਤੂਬਰ (ਸੁਮਿਤ)-ਭਾਜਪਾ ਕਿਸਾਨ ਮੋਰਚਾ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਰਣਦੀਪ ਸਿੰਘ ਡਾਡਵਾਲ ਨੇ ਮੰਡੀਆਂ ਵਿਚ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ’ਤੇ ਚਿੰਤਾ ਪ੍ਰਗਟ ਕੀਤੀ ਹੈ । ਉਨ੍ਹਾਂ ਕਿਹਾ ਕਿ ਜੇਕਰ ਕੱਲ੍ਹ ਤੱਕ ਮੰਡੀਆਂ ’ਚ ਝੋਨੇ ਦੀ ਖਰੀਦ ਸ਼ੁਰੂ ਨਾ ਹੋਈ ਤਾਂ ਕਿਸਾਨ ਮੋਰਚਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਨਾਲ ਲੈ ਕੇ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕਰੇਗਾ ।
ਅਜੀਤ ਡੈਸਕ
31-10-2026