31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬੱਚਿਆਂ ਦੀ ਸੁਰੱਖਿਆ ਤੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਜ਼ਰੂਰੀ-ਪ੍ਰਭਜੋਤ ਕੌਰ * ਮੌਂਟੇਸਰੀ ਕੈਂਬ੍ਰਿਜ ਸਕੂਲ ਵਿਖੇ ‘ਸੁਰੱਖਿਅਤ ਬਚਪਨ’ ਮੁਹਿੰਮ ਤਹਿਤ ਸੈਮੀਨਾਰ

ਪਠਾਨਕੋਟ, 30 ਅਕਤੂਬਰ (ਸੰਧੂ)-ਮੌਂਟੇਸਰੀ ਕੈਂਬ੍ਰਿਜ ਸਕੂਲ ਪਠਾਨਕੋਟ ਵਲੋਂ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਵਿਸ਼ੇਸ਼ ਮਹਿਮਾਨ ਸੀ.

ਪ੍ਰੋਗਰਾਮ ਦੌਰਾਨ ਸੀ.ਜੇ.ਐਮ./ਏ.ਸੀ.ਜੇ. (ਐਸ.ਡੀ.) ਪ੍ਰਭਜੋਤ ਕੌਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਰਸ਼ਮੀ ਆਹਲੂਵਾਲੀਆ। ਤਸਵੀਰ: ਸੰਧੂ 31-10-2026
ਪਠਾਨਕੋਟ, 30 ਅਕਤੂਬਰ (ਸੰਧੂ)-ਮੌਂਟੇਸਰੀ ਕੈਂਬ੍ਰਿਜ ਸਕੂਲ ਪਠਾਨਕੋਟ ਵਲੋਂ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਵਿਸ਼ੇਸ਼ ਮਹਿਮਾਨ ਸੀ.ਜੇ.ਐਮ./ਏ.ਸੀ.ਜੇ. (ਐਸ.ਡੀ.) ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ । ਉਨ੍ਹਾਂ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਕਾਨੂੰਨ 2012 (ਪੋਕਸੋ) ਬਾਰੇ ਜਾਣਕਾਰੀ ਦਿੰਦਿਆਂ ਨਿੱਜੀ ਸੁਰੱਖਿਆ, ਆਪਣੇ ਅਧਿਕਾਰਾਂ, ਗ਼ਲਤ ਵਿਹਾਰ ਦੀ ਪਹਿਚਾਣ ਤੇ ਅਜਿਹੀ ਸਥਿਤੀ ਵਿਚ ਤੁਰੰਤ ਸ਼ਿਕਾਇਤ ਕਰਨ ਦੀ ਮਹੱਤਤਾ ਬਾਰੇ ਸਮਝਾਇਆ । ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮਾਪਿਆਂ, ਅਧਿਆਪਕਾਂ ਅਤੇ ਸਮਾਜ ਦੀ ਅਹਿਮ ਜ਼ਿੰਮੇਵਾਰੀ ਹੈ । ਇਸ ਮੌਕੇ ਸਕੂਲ ਦੇ ਚੇਅਰਮੈਨ ਵਿਨੋਦ ਮਹਾਜਨ, ਵਾਈਸ ਚੇਅਰਮੈਨ ਆਕਾਸ਼ ਮਹਾਜਨ ਤੇ ਡਾਇਰੈਕਟਰ-ਪ੍ਰਿੰਸੀਪਲ ਰਸ਼ਮੀ ਅਹਲੂਵਾਲੀਆ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਬੱਚਿਆਂ ਲਈ ਸੁਰੱਖਿਅਤ ਤੇ ਸੁਖਾਵਾਂ ਵਿੱਦਿਅਕ ਮਾਹੌਲ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ । ਅੰਤ ’ਚ ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ ।
ਪਿਛਲੀ ਖ਼ਬਰ ਮਿਸ਼ਨ 2027 ਨੂੰ ਲੈ ਕੇ ਕਾਂਗਰਸ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ-ਬਲਾਕ ਪ੍ਰਧਾਨ * 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਸੰ... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਚੌਕਸੀ ਜਾਗਰੂਕਤਾ ਹਫ਼ਤੇ ਤਹਿਤ ਸਹੁੰ ਚੁੱਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।