ਕਰਾਟੇ ਮੁਕਾਬਲੇ ’ਚ ਆਰੀਆ ਮਹਿਲਾ ਮਹਾਂਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਜਿੱਤੇ 4 ਤਗਮੇ
ਪਠਾਨਕੋਟ, 31 ਅਕਤੂਬਰ (ਸੰਧੂ)-ਆਰੀਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਦੀ ਕਰਾਟੇ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਅੰਤਰ-ਕਾਲਜ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਤਗਮੇ ਜਿੱਤ ਕੇ ਮਹਾਂਵਿਦਿਆਲਿਆ ਦਾ ਨਾਂਅ ਰੌਸ਼ਨ ਕੀਤਾ । ਇਸ ਮੁਕਾਬਲੇ ’ਚ ਤਮੰਨਾ ਤੇ ਬਰਸ਼ਾ ਨੇ ਚਾਂਦੀ ਦੇ ਤਗਮੇ, ਜਦਕਿ ਆਨਮ ਤੇ ਸੁਹਾਨੀ ਨੇ ਕਾਂਸੀ ਦੇ ਤਗਮੇ ਜਿੱਤੇ ।
ਅਜੀਤ ਡੈਸਕ
01-11-2026