01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕਾਂਗਰਸ ਵਲੋਂ ‘ਵੋਟ ਬਚਾਓ-ਦੇਸ਼ ਬਚਾਓ’ ਮੁਹਿੰਮ ਤਹਿਤ ਮੀਟਿੰਗ

ਪਠਾਨਕੋਟ, 31 ਅਕਤੂਬਰ (ਸੰਧੂ)-ਕਾਂਗਰਸ ਪਾਰਟੀ ਵਲੋਂ ਵੋਟ ਬਚਾਓ ਦੇਸ਼ ਬਚਾਓ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਕਾਂਗਰਸ ਪ੍ਰਧਾਨ ਪੰਨਾ ਲਾਲ ਭਾਟੀਆ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਮੌਕੇ ਕਾਂਗਰਸੀ ਆਗੂ ਹਰਸਿਮਰਤ ਕੌਰ ਬਾਜਵਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਅਜੀਤ ਡੈਸਕ 01-11-2026
ਪਠਾਨਕੋਟ, 31 ਅਕਤੂਬਰ (ਸੰਧੂ)-ਕਾਂਗਰਸ ਪਾਰਟੀ ਵਲੋਂ ਵੋਟ ਬਚਾਓ ਦੇਸ਼ ਬਚਾਓ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਕਾਂਗਰਸ ਪ੍ਰਧਾਨ ਪੰਨਾ ਲਾਲ ਭਾਟੀਆ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਮੌਕੇ ਕਾਂਗਰਸੀ ਆਗੂ ਹਰਸਿਮਰਤ ਕੌਰ ਬਾਜਵਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ, ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ, ਚੋਣ ਕਮਿਸ਼ਨ ਦੀ ਭੂਮਿਕਾ ਅਤੇ ਲੋਕਤੰਤਰਿਕ ਪ੍ਰਣਾਲੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਨਾਗਰਿਕ ਦੀ ਵੋਟ ਦਾ ਅਧਿਕਾਰ ਸੁਰੱਖਿਅਤ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਮੁਹਿੰਮ ਰਾਹੀਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕ ਕਰਨ ਲਈ ਯਤਨਸ਼ੀਲ ਹੈ।ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਰਾਕੇਸ਼ ਬੱਬਲੀ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਬਣਾਈ ਰੱਖਣਾ ਚੋਣ ਕਮਿਸ਼ਨ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਕਾਂਗਰਸੀ ਆਗੂ ਹਰਸਿਮਰਤ ਕੌਰ ਬਾਜਵਾ ਨੇ ਕਿਹਾ ਕਿ ਵੋਟ ਸਿਰਫ਼ ਅਧਿਕਾਰ ਨਹੀਂ, ਸਗੋਂ ਲੋਕਤੰਤਰ ਵਿਚ ਆਮ ਨਾਗਰਿਕ ਦੀ ਆਵਾਜ਼ ਹੈ। ਖ਼ਾਸ ਕਰਕੇ ਨੌਜਵਾਨਾਂ, ਮਹਿਲਾਵਾਂ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰਜਨੀ ਮਨਹਾਸ ਨੇ ਕਿਹਾ ਕਿ ਲੋਕਤੰਤਰਿਕ ਪ੍ਰਕਿਰਿਆ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਬਲਾਕ ਪ੍ਰਧਾਨ ਚਰਨਜੀਤ ਹੈਪੀ, ਪ੍ਰਿੰਸ ਸਾਥੀ, ਵਿਕਾਸ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਤਰਸੇਮ ਸਹੋਤਾ ਵਲੋਂ ਨਿੱਘਾ ਸਵਾਗਤ ਅਤੇ ਮੁਬਾਰਕਬਾਦ ਅਗਲੀ ਖ਼ਬਰ 2027 ’ ਚ ਪੰਜਾਬ ’ਚ ਭਾਜਪਾ ਦੀ ਸਰਕਾਰ ਬਣੇਗੀ-ਬਲਰਾਜ ਭਾਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।