ਵਿਜੀਲੈਂਸ ਵਿਭਾਗ ਨੇ ਡੇਰਾ ਬਾਬਾ ਨਾਨਕ ਵਿਖੇ ਜਾਗਰੂਕਤਾ ਕੈਂਪ ਲਗਾਇਆ
ਡੇਰਾ ਬਾਬਾ ਨਾਨਕ, 31 ਅਕਤੂਬਰ (ਹੀਰਾ ਸਿੰਘ ਮਾਂਗਟ) ਅੱਜ ਵਿਜੀਲੈਂਸ ਵਿਭਾਗ ਦੇ ਗੁਰਦਾਸਪੁਰ ਯੂਨਿਟ ਵੱਲੋਂ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਤਹਿਸੀਲ ਕੰਪਲੈਕਸ ਵਿਖੇ ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਵਿੱਚ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਮੁਲਾਜ਼ਮਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸਿਰਕਤ ਕੀਤੀ। ਇਸ ਸੈਮੀਨਾਰ ਮੌਕੇ ਵਿਜੀਲੈਂਸ ਵਿਭਾਗ ਦੇ ਡੀਐਸਪੀ ਸਰਨਜੀਤ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ਭਿੰਡਰ ਵੱਲੋਂ ਲੋਕਾਂ ਨੂੰ ਭਰਿਸ਼ਟਾਚਾਰ ਰੋਕਣ ਅਤੇ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ।
ਅਜੀਤ ਡੈਸਕ
01-11-2026