01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਦਿਵਯਮ ਸ਼ਰਮਾ ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ

ਪਠਾਨਕੋਟ, 31 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਦੇ ਉਦੇਸ਼ ਨਾਲ ਦਿਵਯਮ ਸ਼ਰਮਾ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ।

ਦਿਵਯਮ ਸ਼ਰਮਾ 01-11-2026
ਪਠਾਨਕੋਟ, 31 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਦੇ ਉਦੇਸ਼ ਨਾਲ ਦਿਵਯਮ ਸ਼ਰਮਾ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ । ਇਸ ਸਬੰਧੀ ਯੂਥ ਅਕਾਲੀ ਦਲ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਿਵਯਮ ਸ਼ਰਮਾ ਨੂੰ ਸੌਂਪੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ, ਲਗਨ ਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹੈ । ਉਨ੍ਹਾਂ ਕਿਹਾ ਕਿ ਦਿਵਯਮ ਸ਼ਰਮਾ ਦੇ ਪਾਰਟੀ ਨਾਲ ਜੁੜੇ ਪਰਿਵਾਰਕ ਪਿਛੋਕੜ ਅਤੇ ਨੌਜਵਾਨਾਂ ਵਿਚ ਸਰਗਰਮ ਭੂਮਿਕਾ ਨੂੰ ਦੇਖਦਿਆਂ ਇਹ ਨਿਯੁਕਤੀ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗੀ । ਜ਼ਿਕਰਯੋਗ ਹੈ ਕਿ ਦਿਵਯਮ ਸ਼ਰਮਾ ਸੀਨੀਅਰ ਅਕਾਲੀ ਆਗੂ ਤੇ ਪਠਾਨਕੋਟ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਭਜਨ ਲਾਲ ਦੇ ਪੋਤਰੇ ਹਨ । ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ ਤੇ ਉਹ ਖ਼ੁਦ ਵੀ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਯੋਗਦਾਨ ਪਾਉਂਦੇ ਆ ਰਹੇ ਹਨ । ਇਸ ਮੌਕੇ ਦਿਵਯਮ ਸ਼ਰਮਾ ਨੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸਰਬਜੀਤ ਸਿੰਘ ਝਿੰਜਰ ਤੇ ਯੂਥ ਅਕਾਲੀ ਦਲ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਦਾ ਧੰਨਵਾਦ ਕੀਤਾ । ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਦਵਿੰਦਰ ਪਾਲ ਸਿੰਘ ਮੰਗਾ, ਜ਼ਿਲ੍ਹਾ ਪ੍ਰਧਾਨ ਐਸ.ਓ.ਆਈ. ਕਮਲਜੀਤ ਸਿੰਘ ਕਾਹਲੋਂ, ਜਨਰਲ ਸਕੱਤਰ ਨਿਰਮਲ ਸਿੰਘ ਗੋਰਾ, ਸਿਕੰਦਰ ਸਿੰਘ, ਗਗਨਦੀਪ ਸਿੰਘ ਜਗਤਪੁਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਵੋਟ ਕੱਟਣ ਦੇ ਨਾਂਅ ’ਤੇ ਫੋਨ ਕਰਕੇ ਦਸਤਾਵੇਜ਼ ਮੰਗਣ ਵਾਲਿਆਂ ਤੋਂ ਸਾਵਧਾਨ ਰਹਿਣ ਲੋਕ : ਮਨਦੀਪ ਸਿੰਘ ਮਾਨ ਅਗਲੀ ਖ਼ਬਰ ਨਵੇਂ ਬਣੇ ਏ.ਐੱਸ.ਆਈ. ਸੁਖਬੀਰ ਸਿੰਘ ਨੂੰ ਗੌਤਮ ਸੇਠ ਗੁੱਡੂ ਨੇ ਦਿੱਤੀ ਮੁਬਾਰਕਬਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।