ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਐੱਸ.ਐੱਸ.ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਖੇ ਰਾਸ਼ਟਰੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਦੇ ਤਹਿਤ ਸੱਤ ਰੋਜ਼ਾ ਕੈਂਪ ਦਾ ਸ਼ੁਭ ਆਰੰਭ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕੀਤਾ ਗਿਆ। ਐੱਨ.ਐੱਸ.ਐੱਸ. ਵਿਭਾਗ ਦੇ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਅਤੇ ਵਿਸ਼ਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਸਕੂਲ ਡਾਇਰੈਕਟਰ ਅਤੇ ਰਾਸ਼ਟਰੀ ਪੁਰਸਕਾਰ ਜੇਤੂ ਐੱਮ.ਐੱਲ. ਸ਼ਰਮਾ ਨੇ ਰਿਬਨ ਕੱਟ ਕੇ ਕੀਤਾ। ਇਸ ਸੱਤ ਰੋਜ਼ਾ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨਾ, ਸਫ਼ਾਈ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਹੈ। ਪ੍ਰੋਗਰਾਮ ਦਾ ਸੰਚਾਲਨ ਵਾਈਸ ਪ੍ਰਿੰਸੀਪਲ ਕਪਿਲ ਸ਼ਰਮਾ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਜੋਤੀ ਭਾਟੀਆ ਅਤੇ ਫਰਹਾਨਾ ਇਰਮ ਦੀ ਦੇਖ-ਰੇਖ ਹੇਠ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕੈਂਪ ਦੀਆਂ ਸਾਰੀਆਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਸੱਤ ਰੋਜ਼ਾ ਕੈਂਪ ਰਾਹੀਂ ਵਿਦਿਆਰਥੀਆਂ ਵਿੱਚ ਸੇਵਾ, ਸਹਿਯੋਗ, ਅਨੁਸ਼ਾਸਨ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਕੀਤਾ ਜਾਵੇਗਾ।