ਪੰਜਾਬ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦਾ ਡੀ.ਏ. ਸਮੇਤ ਏਰੀਅਰ ਦੀਵਾਲੀ ਤੋਂ ਪਹਿਲਾਂ ਜਾਰੀ ਕਰੇ- ਸੁਰਿੰਦਰ ਪੱਪੂ
ਗੁਰਦਾਸਪੁਰ, 1 ਨਵੰਬਰ (ਅਸ਼ੋਕ ਸ਼ਰਮਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਬੜੇ ਵੱਡੇ-ਵੱਡੇ ਵਾਅਦੇ ਕੀਤੇ ਸਨ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮੰਗਾਂ ਲਈ ਕੋਈ ਸੰਘਰਸ਼ ਕਰਨ ਦੀ ਲੋੜ ਨਹੀਂ ਪਵੇਗੀ। ਪੱਪੂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਦਾ ਨਿਪਟਾਰਾ ਦੀਵਾਲੀ ਤੋਂ ਪਹਿਲਾਂ ਨਾ ਕੀਤਾ ਤਾਂ ਮੁਲਾਜ਼ਮ, ਪੈਨਸ਼ਨਰ, ਸਾਂਝਾ ਫਰੰਟ ਪੰਜਾਬ ਤੇ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਸੁਰਿੰਦਰ ਪੱਪੂ
02-11-2026