02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਐਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਸੁਰੱਖਿਅਤ ਬਚਪਨ ਅਭਿਆਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਗੁਰਦਾਸਪੁਰ, 1 ਨਵੰਬਰ (ਚੱਕਰਾਜਾ)- ਐਚ. ਆਰ.

ਅਜੀਤ ਡੈਸਕ 02-11-2026
ਗੁਰਦਾਸਪੁਰ, 1 ਨਵੰਬਰ (ਚੱਕਰਾਜਾ)- ਐਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਸਤੀਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੁਰੱਖਿਅਤ ਬਚਪਨ ਅਭਿਆਨ ਵਿਸ਼ੇ ’ਤੇ ਸੈਮੀਨਾਰ ਲਗਾਇਆ ਗਿਆ। ਇਸ ਪ੍ਰੋਗਰਾਮ ਵਿਚ ਵਿਜੈ ਸਿੰਘ ਡਡਵਾਲ (ਜ਼ੁਡੀਸ਼ੀਅਲ ਮੈਜਿਸਟ੍ਰੇਟ) ਵਿਸ਼ੇਸ਼ ਮਹਿਮਾਨ ਦੇ ਰੂਪ ਵਿਚ ਹਾਜ਼ਰ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਦੇ ਬਾਰੇ ਦੱਸਿਆ ਜਿਹੜਾ ਭਾਰਤ ਸਰਕਾਰ ਦੁਆਰਾ ਸਾਲ 2012 ਵਿਚ ਬਣਾਇਆ ਗਿਆ ਇਕ ਵਿਸ਼ੇਸ਼ ਕਾਨੂੰਨ ਹੈ। ਉਨ੍ਹਾਂ ਨੇ ਬੱਚਿਆਂ ਨੂੰ ਉਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੇ ਹੋਏ ਧਿਆਨ ਨਾਲ ਰਹਿਣ ਦੀ ਅਪੀਲ ਕੀਤੀ। ਸਕੂਲ ਦੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ, ਮੈਡਮ ਆਂਚਲ ਅਗਰਵਾਲ, ਮੈਡਮ ਨੀਲੋਫਰ, ਪ੍ਰਿੰਸੀਪਲ ਸਤੀਸ਼ ਕੁਮਾਰ ਤੇ ਮੈਡਮ ਨਵਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਅਜਿਹੇ ਸੈਮੀਨਾਰ ਲਗਾਉਣੇ ਬਹੁਤ ਜ਼ਰੂਰੀ ਹਨ। ਸਕੂਲ ਪ੍ਰਿੰਸੀਪਲ ਸਤੀਸ਼ ਕੁਮਾਰ ਨੇ ਆਏ ਮਹਿਮਾਨ ਵਿਜੈ ਸਿੰਘ ਡਡਵਾਲ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।
ਪਿਛਲੀ ਖ਼ਬਰ ਜੂਡੋ ਲੜਕੀਆਂ ’ਚ ਗੁਰਦਾਸਪੁਰ ਨੇ ਓਵਰਆਲ ਚੈਂਪੀਅਨ ਬਣਨ ਦਾ ਕੀਤਾ ਮਾਣ ਹਾਸਿਲ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।