02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਚੋਣਾਂ ਦੀਆਂ ਤਿਆਰੀਆਂ ’ਚ ਜੁਟੀ ਭਾਜਪਾ, ਸਾਊਥ ਮੰਡਲ ਪ੍ਰਧਾਨ ਅਮਨ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ

ਪਠਾਨਕੋਟ, 1 ਨਵੰਬਰ (ਸੁਮਿਤ)-ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ । ਇਸੇ ਤਹਿਤ ਸਾਊਥ ਮੰਡਲ ਦੇ ਪ੍ਰਧਾਨ ਅਮਨ ਸ਼ਰਮਾ, ਕਾਰਜਕਾਰੀ ਪ੍ਰਧਾਨ ਸ਼ਮਸ਼ੇਰ ਸਿੰਘ, ਮਹਾਂਮੰਤਰੀ ਰਾਜ ਕੁਮਾਰ ਗੁਪਤਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ।

ਅਜੀਤ ਡੈਸਕ 02-11-2026
ਪਠਾਨਕੋਟ, 1 ਨਵੰਬਰ (ਸੁਮਿਤ)-ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ । ਇਸੇ ਤਹਿਤ ਸਾਊਥ ਮੰਡਲ ਦੇ ਪ੍ਰਧਾਨ ਅਮਨ ਸ਼ਰਮਾ, ਕਾਰਜਕਾਰੀ ਪ੍ਰਧਾਨ ਸ਼ਮਸ਼ੇਰ ਸਿੰਘ, ਮਹਾਂਮੰਤਰੀ ਰਾਜ ਕੁਮਾਰ ਗੁਪਤਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ, ਸੰਗਠਨ ਨੂੰ ਮਜ਼ਬੂਤ ਕਰਨ ਤੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਵਿਧਾਇਕ ਅਸ਼ਵਨੀ ਸ਼ਰਮਾ, ਪੰਜਾਬ ਭਾਜਪਾ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ, ਸੂਬਾ ਸਕੱਤਰ ਐਡਵੋਕੇਟ ਮੀਣਾ ਤਰਨਾਚ ਤੇ ਦੀਪਾਂਸ਼ੂ ਘਈ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਸ਼ਾਮਿਲ ਹੋਏ । ਇਸ ਮੌਕੇ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਵਰਕਰਾਂ ਦੀ ਸਰਗਰਮ ਭੂਮਿਕਾ ਯਕੀਨੀ ਬਣਾਉਣ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਚੋਣਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਸਾਊਥ ਮੰਡਲ ਪ੍ਰਧਾਨ ਅਮਨ ਸ਼ਰਮਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀਆਂ ਸੰਗਠਨਾਤਮਿਕ ਤਿਆਰੀਆਂ ਦੇ ਸੰਦਰਭ ਵਿਚ ਅਹਿਮ ਮੰਨਿਆ ਜਾ ਰਿਹਾ ਹੈ ।
ਪਿਛਲੀ ਖ਼ਬਰ ਇੰਡੀਅਨ ਹੈਰੀਟੇਜ ਸਕੂਲ ਦਾ ਸਾਲਾਨਾ ਸਮਾਗਮ ਧੂਮਧਾਮ ਨਾਲ ਸਮਾਪਤ ਅਗਲੀ ਖ਼ਬਰ ਸੇਂਟ ਵਾਰੀਅਰਜ਼ ਸਕੂਲ ਕਾਦੀਆਂ ਵਿਖੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।