ਗੁਰਪ੍ਰੀਤ ਸਿੰਘ ਗੁਰੂ ਤੀਜੀ ਵਾਰ ਬਣੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ
ਪਠਾਨਕੋਟ, 1 ਨਵੰਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਕੌਮੀ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਗੁਰਬਚਨ ਸਿੰਘ ਬੱਬੇਹਾਲੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮਿੰਟੂ ਵਲੋਂ ਗੁਰਪ੍ਰੀਤ ਸਿੰਘ ਗੁਰੂ ਨੂੰ ਤੀਜੀ ਵਾਰ ਯੂਥ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਸ ਮੌਕੇ ਗੁਰਪ੍ਰੀਤ ਸਿੰਘ ਗੁਰੂ ਨੇ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੜ ਇਹ ਜ਼ਿੰਮੇਵਾਰੀ ਸੌਂਪ ਕੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ’ਤੇ ਪੂਰਾ ਉਤਰਨ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ ।
ਅਜੀਤ ਡੈਸਕ
02-11-2026