ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਵਲੋਂ ਹਲਕਾ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ
ਗੁਰਦਾਸਪੁਰ, 2 ਨਵੰਬਰ (ਚੱਕਰਾਜਾ)- ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ਵਲੋਂ ਅੱਜ ਜ਼ਿਲ੍ਹਾ ਸਵੀਪ ਟੀਮ ਗੁਰਦਾਸਪੁਰ ਤੇ ਸਮੂਹ ਚੋਣ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਨਾਲ ਅਹਿਮ ਮੀਟਿੰਗ ਕਰਕੇ ਸਕੂਲਾਂ/ਕਾਲਜਾਂ ਵਿਚ ਕਰਵਾਈਆਂ ਜਾਣ ਵਾਲੀਆਂ ਸਵੀਪ ਗਤੀਵਿਧੀਆਂ ਬਾਰੇ ਯੋਜਨਾਬੰਦੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ/ਕਾਲਜਾਂ ਵਿਚ ਵੋਟਰ ਜਾਗਰੂਕਤਾ ਫੈਲਾਉਣ ਲਈ ਬਲਾਕ ਨੋਡਲ ਸਵੀਪ ਅਫਸਰ ਵਲੋਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਦੀ ਸਾਰਣੀ ਬਣਾ ਕੇ ਸਕੂਲਾਂ/ਕਾਲਜਾਂ ਵਿਚ ਗਤੀਵਿਧੀਆਂ ਕਰਵਾਉਣ ਤੇ ਇਹ ਦੀ ਹਫਤਾਵਾਰੀ ਰਿਪੋਰਟ ਤਿਆਰ ਕਰਕੇ ਜ਼ਿਲ੍ਹਾ ਸਵੀਪ ਟੀਮ ਨੂੰ ਭੇਜੀ ਜਾਵੇ।
ਅਜੀਤ ਡੈਸਕ
03-11-2026