03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੰਗਰੂਰ ਰੈਲੀ ਸੰਬੰਧੀ ਵਿਧਾਇਕ ਬਾਜਵਾ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਜੋਤ ਸਿੰਘ ਤੇ ਕਾਂਗਰਸੀ ਵਰਕਰਾਂ ਨਾਲ ਕੀਤੀ ਬੈਠਕ

ਕਿਲ੍ਹਾ ਲਾਲ ਸਿੰਘ, 2 ਨਵੰਬਰ (ਬਲਬੀਰ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਪੰਜਾਬ ਭਰ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਰਵੀ ਨੰਦਨ ਸਿੰਘ ਬਾਜਵਾ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਜੋਤ ਸਿੰਘ ਭਾਗੋਵਾਲ ਅਤੇ ਕਾਂਗਰਸੀ ਵਰਕਰਾਂ ਨਾਲ ਵਿਸ਼ੇਸ਼ ਬੈਠਕ ਕੀਤੀ।

ਅਜੀਤ ਡੈਸਕ 03-11-2026
ਕਿਲ੍ਹਾ ਲਾਲ ਸਿੰਘ, 2 ਨਵੰਬਰ (ਬਲਬੀਰ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਪੰਜਾਬ ਭਰ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਰਵੀ ਨੰਦਨ ਸਿੰਘ ਬਾਜਵਾ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਜੋਤ ਸਿੰਘ ਭਾਗੋਵਾਲ ਅਤੇ ਕਾਂਗਰਸੀ ਵਰਕਰਾਂ ਨਾਲ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬੀਆਂ ਦਾ ਇਸ ਰੈਲੀ ਵਿਚ ਰਿਕਾਰਡ ਤੋੜ ਇਕੱਠ ਹੋਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਜੋ ਆਮ ਆਦਮੀ ਪਾਰਟੀ ਦਾ ਗੜ੍ਹ ਮੰਨਿਆਂ ਜਾਂਦਾ ਹੈ ਉਥੇ ਹੀ ਰਾਹੁਲ ਗਾਂਧੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਮੌਜੂਦਾ ਸਰਕਾਰ ਕੋਲੋਂ ਇਨ੍ਹਾਂ ਸਾਰੇ ਮੁੱਦਿਆਂ ’ਤੇ ਹਿਸਾਬ ਮੰਗਣਗੇ। ਉਨ੍ਹਾਂ ਦੱਸਿਆ ਕਿ ਰੈਲੀ ਨੂੰ ਲੈ ਕੇ ਹਰ ਵਰਗ ਖਾਸ ਕਰਕੇ ਨੌਜਵਾਨਾਂ ’ਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਜੋਤ ਸਿੰਘ ਭਾਗੋਵਾਲ ਤੇ ਸਰਪੰਚ ਬਲਰਾਜ ਸਿੰਘ ਕਾਹਲੋਂ ਨੇ ਵਿਧਾਇਕ ਬਾਜਵਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵੱਡੀ ਗਿਣਤੀ ’ਚ ਆਪਣੇ ਸਾਥੀਆਂ ਸਮੇਤ ਇਸ ਰੈਲੀ ’ਚ ਸ਼ਾਮਿਲ ਹੋਣਗੇ। ਇਸ ਮੌਕੇ ਸਰਪੰਚ ਲਵਲੀ ਪੰਨੂੰ, ਸਾਬਕਾ ਸੰਮਤੀ ਮੈਂਬਰ ਗੁਰਦੇਵ ਸਿੰਘ ਮੁਹੱਬਤ, ਸਾ. ਸਰਪੰਚ ਜਗਦੀਪ ਸਿੰਘ, ਦਿਲਰਾਜ ਸਿੰਘ ਕਾਹਲੋਂ, ਬਲਜੀਤ ਸਿੰਘ, ਤੇਜਪਾਲ ਸਿੰਘ, ਸਤਪਾਲ ਸਿੰਘ ਪਟਵਾਰੀ, ਮਨਜੀਤ ਸਿੰਘ ਲੂਥਰਾ, ਡਾਕਟਰ ਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੱਗ ਲੱਗਣ ਕਾਰਨ ਘਰ ਦਾ ਸਾਮਾਨ ਸੜਿਆ, ਕੀਮਤੀ ਮੱਝ ਝੁਲਸੀ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸਾਹਿਤਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।